20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁਰਦਾਸਪੁਰ ’ਚ ਮੀਟਿੰਗ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਤੇ ਪੰਥ ਦੇ ਹੱਕਾਂ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਦਿੱਤਾ ਸੱਦਾ

ਗੁਰਦਾਸਪੁਰ, 19 ਅਗਸਤ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਭਰਵੀਂ ਮੀਟਿੰਗ ਹਲਕਾ ਇੰਚਾਰਜ ਇੰਦਰਪਾਲ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਵਿਖੇ ਹੋਈ। ਜਿਸ ’ਚ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ, ਜਿਨ੍ਹਾਂ ਦਾ ਪਾਰਟੀ ਵਰਕਰਾਂ ਤੇ ਇਲਾਕਾ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਗੁਰਦਾਸਪੁਰ ਵਿਖੇ ਮੀਟਿੰਗ ਦੌਰਾਨ ਸ਼ੋ੍ਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਇੰਦਰਪਾਲ ਸਿੰਘ ਬੈਂਸ ਅਤੇ ਹੋਰ ਨੌਜਵਾਨ। ਤਸਵੀਰ: ਵਿਸ਼ਾਲ ਮੁੰਨਾ 20-08-2026
ਗੁਰਦਾਸਪੁਰ, 19 ਅਗਸਤ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਭਰਵੀਂ ਮੀਟਿੰਗ ਹਲਕਾ ਇੰਚਾਰਜ ਇੰਦਰਪਾਲ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਵਿਖੇ ਹੋਈ। ਜਿਸ ’ਚ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ, ਜਿਨ੍ਹਾਂ ਦਾ ਪਾਰਟੀ ਵਰਕਰਾਂ ਤੇ ਇਲਾਕਾ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਤੇ ਪੰਥ ਦੇ ਹੱਕਾਂ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ, ਪੰਜਾਬ ਦੇ ਹੱਕਾਂ , ਕਿਸਾਨੀ, ਨੌਜਵਾਨਾਂ ਦੇ ਭਵਿੱਖ, ਰੁਜ਼ਗਾਰ ਤੇ ਪੰਜਾਬ ਨਾਲ ਸਬੰਧਿਤ ਹੋਰ ਅਹਿਮ ਮੁੱਦਿਆਂ ਬਾਰੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਗਏ। ਅੱਜ ਸਿਮਰਜੀਤ ਸਿੰਘ ਮਾਨ ਦੀ ਆਮਦ ’ਤੇ ਜਿਥੇ ਇੰਦਰਪਾਲ ਸਿੰਘ ਬੈਂਸ ਨੂੰ ਹਲਕਾ ਗੁਰਦਾਸਪੁਰ ਦੇ ਇੰਚਾਰਜ ਵਜੋਂ ਜਿੰਮੇਵਾਰੀ ਸੌਂਪੀ ਗਈ, ਉਥੇ ਵੱਡੀ ਗਿਣਤੀ ’ਚ ਨੌਜਵਾਨਾਂ ਤੇ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਖੇਤਰ ਨਾਲ ਸਬੰਧਿਤ ਲੋਕਾਂ ਨੇ ਇੰਦਰਪਾਲ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਇੰਦਰਪਾਲ ਸਿੰਘ ਬੈਂਸ ਨੇ ਕਿਹਾ ਕਿ ਹਲਕਾ ਗੁਰਦਾਸਪੁਰ ’ਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਦੀ ਆਵਾਜ਼ ਹਰ ਪੱਧਰ ’ਤੇ ਮਜ਼ਬੂਤੀ ਨਾਲ ਉਠਾਈ ਜਾਵੇਗੀ। ਇਸ ਮੌਕੇ ਮੋਹਨ ਸਿੰਘ ਜਹਲੜ, ਸਤਨਾਮ ਸਿੰਘ ਸਾਹਿਬਕਾ (ਜ਼ਿਲ੍ਹਾ ਪ੍ਰਧਾਨ), ਗੁਰਮੁਖ ਸਿੰਘ ਤਤਲਾ, ਗੁਰਪ੍ਰੀਤ ਸਿੰਘ ਖਾਨ , ਜਸਕਰਨ ਸਿੰਘ ਮਾਨ, ਵਿਸ਼ਵਜੀਤ ਸਿੰਘ, ਹਰਦੇਵ ਸਿੰਘ, ਤੁਲਵਿੰਦਰ ਸਿੰਘ ਅੱਤਰੀ, ਤਰਨਦੀਪ ਸਿੰਘ, ਬਿਕਰਮ ਝੌਰ, ਆਸ਼ੂ ਅਤੇ ਗੁਰਪ੍ਰੀਤ ਸਿੰਘ, ਸਾਹਿਬ ਸਿੰਘ, ਬੱਚਿਤਰ ਸਿੰਘ ਵਰਸੋਲਾ, ਜਗਬੀਰ ਸਿੰਘ, ਗੁਰਕੀਰਤ ਸਿੰਘ ਗਜ਼ਨੀਪੁਰ, ਬਾਬਾ ਲਹਿਣਾ ਸਿੰਘ, ਜਸਬੀਰ ਸਿੰਘ, ਗੁਰਬਚਨ ਸਿੰਘ ਆਦਿ ਹਾਜ਼ਰ ਸਨ। ਪਾਰਟੀ ’ਚ ਸ਼ਾਮਿਲ ਹੋਏ ਨਵੇਂ ਸਾਥੀਆਂ ਨੇ ਵੀ ਪੰਜਾਬ ਤੇ ਪੰਥ ਦੇ ਹੱਕਾਂ ਲਈ ਪਾਰਟੀ ਨਾਲ ਮਿਲ ਕੇ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਡਾ. ਬਲਜੀਤ ਕੌਰ ਵਲੋਂ ਗੁਰਦਾਸਪੁਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਜਾਰੀ ਕਰਨ ਦਾ ਐਲਾਨ ਅਗਲੀ ਖ਼ਬਰ ਉਡਾਣ ਇਮੀਗਰੇਸ਼ਨ ਨੇ ਵਿਦਿਆਰਥੀ ਦਾ ਯੂਰਪ ਜਾਣ ਦਾ ਸੁਪਨਾ ਕੀਤਾ ਸਾਕਾਰ * ਯੂਰਪ ਜਾਣ ਦੇ ਚਾਹਵਾਨ ਜਲਦ ਫਾਈਲ ਕਰਨ ਅਪਲਾਈ-ਐ...
Ad Position 24