20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਇੰਚਾਰਜ ਬਣਾਉਣਾ ਸ਼ਲਾਘਾਯੋਗ ਫੈਸਲਾ-ਦਰਸ਼ਨ ਕੁਮਾਰ

ਪਠਾਨਕੋਟ, 19 ਅਗਸਤ (ਸੰਧੂ)-ਭਾਜਪਾ ਦੇ ਸੀਨੀਅਰ ਆਗੂ ਡਾ: ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਭਾਜਪਾ ਐਸ. ਸੀ.

Ad Position 21
No active advertisement
ਅਜੀਤ ਡੈਸਕ 20-08-2026
ਪਠਾਨਕੋਟ, 19 ਅਗਸਤ (ਸੰਧੂ)-ਭਾਜਪਾ ਦੇ ਸੀਨੀਅਰ ਆਗੂ ਡਾ: ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਭਾਜਪਾ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਸੇਵਾ ਮੁਕਤ ਡਵੀਜ਼ਨਲ ਸਕਿਉਰਿਟੀ ਕਮਿਸ਼ਨਰ ਦਰਸ਼ਨ ਕੁਮਾਰ ਨੇ ਪਾਰਟੀ ਹਾਈਕਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ । ਉਨ੍ਹਾਂ ਕਿਹਾ ਕਿ ਡਾ: ਪੂਨੀਆ ਦੇ ਲੰਬੇ ਸਿਆਸੀ ਤੇ ਸੰਗਠਨਾਤਮਿਕ ਤਜਰਬੇ ਦਾ ਪੰਜਾਬ ਭਾਜਪਾ ਨੂੰ ਵੱਡਾ ਲਾਭ ਮਿਲੇਗਾ । ਦਰਸ਼ਨ ਕੁਮਾਰ ਨੇ ਕਿਹਾ ਕਿ ਡਾ: ਪੂਨੀਆ ਦੇ ਤਜਰਬੇਕਾਰ ਤੇ ਕੁਸ਼ਲ ਮਾਰਗ ਦਰਸ਼ਨ ਹੇਠ ਪਾਰਟੀ ਸੰਗਠਨ ਨੂੰ ਨਵੀਂ ਮਜ਼ਬੂਤੀ ਮਿਲੇਗੀ ਤੇ ਵਰਕਰਾਂ ਵਿਚ ਉਤਸ਼ਾਹ ਵਧੇਗਾ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਇਕਜੁੱਟ ਕਰਨ ਵਿਚ ਇਹ ਨਿਯੁਕਤੀ ਅਹਿਮ ਸਾਬਤ ਹੋਵੇਗੀ । ਉਨ੍ਹਾਂ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਡਾ: ਸਤੀਸ਼ ਪੂਨੀਆ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਮੱਲ੍ਹਾਂ ਮਾਰਨ ਵਾਲੇ ਖਿਡਾਰੀ ਸਨਮਾਨਿਤ ਅਗਲੀ ਖ਼ਬਰ ਲਾਇਨ ਸਤੀਸ਼ ਮਹਿੰਦਰੂ ਦੇ ਜਨਮ ਦਿਨ ਮੌਕੇ ਵਿਸ਼ਾਲ ਮੈਡੀਕਲ ਕੈਂਪ, 400 ਦੇ ਕਰੀਬ ਲੋਕਾਂ ਦੀ ਜਾਂਚ
Ad Position 24