19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗਾਂਧੀ ਚੌਕ ਬਾਜ਼ਾਰ ’ਚ ਮੋਬਾਈਲ ਖੋਹ ਕੇ ਭੱਜਿਆ ਚੋਰ, ਲੋਕਾਂ ਨੇ ਪਿੱਛਾ ਕਰਕੇ ਦਬੋਚਿਆ

ਪਠਾਨਕੋਟ, 19 ਅਗਸਤ (ਸੁਮਿਤ)-ਗਾਂਧੀ ਚੌਕ ਬਾਜ਼ਾਰ ’ਚ ਅੱਜ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇਕ ਨੌਜਵਾਨ ਮੋਬਾਈਲ ਖੋਹ ਕੇ ਮੌਕੇ ਤੋਂ ਫਰਾਰ ਹੋਣ ਲੱਗਾ । ਘਟਨਾ ਤੋਂ ਬਾਅਦ ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਕੁਝ ਦੂਰੀ ’ਤੇ ਉਸ ਨੂੰ ਕਾਬੂ ਕਰ ਲਿਆ ।

Ad Position 21
No active advertisement
ਅਜੀਤ ਡੈਸਕ 20-08-2026
ਪਠਾਨਕੋਟ, 19 ਅਗਸਤ (ਸੁਮਿਤ)-ਗਾਂਧੀ ਚੌਕ ਬਾਜ਼ਾਰ ’ਚ ਅੱਜ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇਕ ਨੌਜਵਾਨ ਮੋਬਾਈਲ ਖੋਹ ਕੇ ਮੌਕੇ ਤੋਂ ਫਰਾਰ ਹੋਣ ਲੱਗਾ । ਘਟਨਾ ਤੋਂ ਬਾਅਦ ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਕੁਝ ਦੂਰੀ ’ਤੇ ਉਸ ਨੂੰ ਕਾਬੂ ਕਰ ਲਿਆ । ਮੁਲਜ਼ਮ ਨੂੰ ਕਾਬੂ ਕਰਨ ਤੋਂ ਬਾਅਦ ਲੋਕਾਂ ਵਿਚ ਕਾਫ਼ੀ ਰੋਸ ਦੇਖਣ ਨੂੰ ਮਿਲਿਆ । ਲੋਕਾਂ ਵਲੋਂ ਮੁਲਜ਼ਮ ਦੀ ਜੰਮ ਕੇ ਛਿੱਤਰ ਪਰੇਡ ਕੀਤੀ ਗਈ । ਇਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ । ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮੁਲਜ਼ਮ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ । ਘਟਨਾ ਤੋਂ ਬਾਅਦ ਬਾਜ਼ਾਰ ’ਚ ਲੋਕਾਂ ਦੀ ਭੀੜ ਇਕੱਠੀ ਹੋ ਗਈ । ਸਥਾਨਕ ਦੁਕਾਨਦਾਰਾਂ ਤੇ ਲੋਕਾਂ ਨੇ ਸ਼ਹਿਰ ਵਿਚ ਵੱਧ ਰਹੀਆਂ ਚੋਰੀ ਅਤੇ ਝਪਟਮਾਰੀ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਬਾਜ਼ਾਰਾਂ ਵਿਚ ਗਸ਼ਤ ਵਧਾਉਣ ਅਤੇ ਅਜਿਹੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ । ਪੁਲਿਸ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਉਹ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਰਿਹਾ ਹੈ ਜਾਂ ਨਹੀਂ ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ’ਚ ਮਹਿਲਾ ਦੀ ਕੰਨ ਦੀ ਵਾਲੀ ਝਪਟ ਕੇ ਮੋਟਰਸਾਈਕਲ ਸਵਾਰ ਫਰਾਰ * ਪੁਲਿਸ ਖੰਗਾਲ ਰਹੀ ਸੀ.ਸੀ.ਟੀ.ਵੀ. ਅਗਲੀ ਖ਼ਬਰ ਸਫਾਈ ਸੇਵਕ ਯੂਨੀਅਨ ਦੀ ਮੀਟਿੰਗ
Ad Position 24