19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਠਾਨਕੋਟ ’ਚ ਮਹਿਲਾ ਦੀ ਕੰਨ ਦੀ ਵਾਲੀ ਝਪਟ ਕੇ ਮੋਟਰਸਾਈਕਲ ਸਵਾਰ ਫਰਾਰ * ਪੁਲਿਸ ਖੰਗਾਲ ਰਹੀ ਸੀ.ਸੀ.ਟੀ.ਵੀ.

ਪਠਾਨਕੋਟ, 19 ਅਗਸਤ (ਸੁਮਿਤ)-ਸ਼ਹਿਰ ਵਿਚ ਝਪਟਮਾਰੀ ਦੀ ਇਕ ਹੋਰ ਘਟਨਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ । ਜਾਣਕਾਰੀ ਅਨੁਸਾਰ ਮੀਨਾਕਸ਼ੀ ਮਹਾਜਨ ਤੇ ਰਜਨੀ ਕਿਸੇ ਕੰਮ ਲਈ ਬਾਜ਼ਾਰ ਗਈਆਂ ਸਨ ।

Ad Position 21
No active advertisement
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਮਹਿਲਾਵਾਂ । ਤਸਵੀਰ: ਸੁਮਿਤ 20-08-2026
ਪਠਾਨਕੋਟ, 19 ਅਗਸਤ (ਸੁਮਿਤ)-ਸ਼ਹਿਰ ਵਿਚ ਝਪਟਮਾਰੀ ਦੀ ਇਕ ਹੋਰ ਘਟਨਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ । ਜਾਣਕਾਰੀ ਅਨੁਸਾਰ ਮੀਨਾਕਸ਼ੀ ਮਹਾਜਨ ਤੇ ਰਜਨੀ ਕਿਸੇ ਕੰਮ ਲਈ ਬਾਜ਼ਾਰ ਗਈਆਂ ਸਨ । ਜਦੋਂ ਦੋਵੇਂ ਵਾਪਸ ਆਪਣੇ ਘਰ ਵੱਲ ਆ ਰਹੀਆਂ ਸਨ ਤਾਂ ਚਿਲਡਰਨ ਪਾਰਕ ਦੇ ਨੇੜੇ ਮਹਾਜਨ ਹਾਲ ਕੋਲ ਪਿੱਛੋਂ ਮੋਟਰਸਾਈਕਲ ’ਤੇ ਆਏ ਇਕ ਨੌਜਵਾਨ ਨੇ ਮੀਨਾਕਸ਼ੀ ਮਹਾਜਨ ਦੀ ਕੰਨ ਦੀ ਵਾਲੀ ਝਪਟ ਲਈ ਤੇ ਮੌਕੇ ਤੋਂ ਫਰਾਰ ਹੋ ਗਿਆ । ਮਹਿਲਾ ਵਲੋਂ ਰੌਲਾ ਪਾਉਣ ਤੱਕ ਮੁਲਜ਼ਮ ਕਾਫ਼ੀ ਦੂਰ ਨਿਕਲ ਚੁੱਕਾ ਸੀ । ਘਟਨਾ ਦੀ ਸੂਚਨਾ ਮਿਲਦੇ ਹੀ 112 ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ । ਪੁਲਿਸ ਵਲੋਂ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਮੁਲਜ਼ਮ ਦੀ ਪਹਿਚਾਣ ਕਰਕੇ ਉਸ ਨੂੰ ਜਲਦ ਕਾਬੂ ਕੀਤਾ ਜਾ ਸਕੇ । ਉੱਥੇ ਹੀ ਸ਼ਹਿਰ ਵਿਚ ਲਗਾਤਾਰ ਸਾਹਮਣੇ ਆ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਲੋਕਾਂ ਦੀ ਚਿੰਤਾ ਵੱਧ ਰਹੀ ਹੈ । ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਦੋ ਦਿਨ ਪਹਿਲਾਂ ਹੀ ਇਕ ਬਜ਼ੁਰਗ ਮਹਿਲਾ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਹੁਣ ਝਪਟਮਾਰੀ ਦੀ ਇਸ ਘਟਨਾ ਨੇ ਸ਼ਹਿਰ ਦੀ ਸੁਰੱਖਿਆ ਵਿਵਸਥਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ । ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਆਏ ਦਿਨ ਚੋਰੀ, ਝਪਟਮਾਰੀ ਤੇ ਹੋਰ ਅਪਰਾਧਿਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ । ਲੋਕਾਂ ਨੇ ਪ੍ਰਸ਼ਾਸਨ ਤੇ ਪੁਲਿਸ ਤੋਂ ਨਸ਼ੇ ਤੇ ਅਪਰਾਧ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਸ਼ਹਿਰ ਵਿਚ ਪੁਲਿਸ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ । ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਸੀ . ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਮੁਲਜ਼ਮ ਤੱਕ ਪਹੁੰਚਣ ਦੇ ਯਤਨ ਕੀਤੇ ਜਾ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਸੌਰਭ ਬਹਿਲ ਦੀ ਪਹਿਲਕਦਮੀ ਰੰਗ ਲਿਆਈ ਅਗਲੀ ਖ਼ਬਰ ਗਾਂਧੀ ਚੌਕ ਬਾਜ਼ਾਰ ’ਚ ਮੋਬਾਈਲ ਖੋਹ ਕੇ ਭੱਜਿਆ ਚੋਰ, ਲੋਕਾਂ ਨੇ ਪਿੱਛਾ ਕਰਕੇ ਦਬੋਚਿਆ
Ad Position 24