20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਗੁਰੂ ਨਾਨਕ ਕਾਲਜ ਬਟਾਲਾ ਦਾ ਵਿਦਿਆਰਥੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ 160 ਵਿਦਿਆਰਥੀਆਂ ਨੂੰ ਉੱਚ ਮਿਆਰੀ ਪੰਜਾਬੀ ਸਾਹਿਤ ਦੀਆਂ ਪੁਸਤਕਾਂ ਵੰਡੀਆਂ

ਬਟਾਲਾ, 20 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਨਿਰੰਤਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਭਾਗ ਵਲੋਂ 160 ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ, ਵਿਚਾਰਧਾਰਾਵਾਂ ਤੇ ਸਾਹਿਤਕ ਰੰਗਾਂ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਚੋਣਵੀਆਂ ਤੇ ਉੱਚ ਮਿਆਰੀ ਪੁਸਤਕਾਂ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 21-08-2026
ਬਟਾਲਾ, 20 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਨਿਰੰਤਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਭਾਗ ਵਲੋਂ 160 ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ, ਵਿਚਾਰਧਾਰਾਵਾਂ ਤੇ ਸਾਹਿਤਕ ਰੰਗਾਂ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਚੋਣਵੀਆਂ ਤੇ ਉੱਚ ਮਿਆਰੀ ਪੁਸਤਕਾਂ ਵੰਡੀਆਂ ਗਈਆਂ। ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਪੰਜਾਬੀ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਜਦੋਂ ਵਿਦਿਆਰਥੀਆਂ ਦਾ ਵੱਡਾ ਹਿੱਸਾ ਡਿਜ਼ੀਟਲ ਮਾਧਿਅਮਾਂ ਨਾਲ ਜੁੜਿਆ ਹੋਇਆ ਹੈ, ਉਸ ਸਮੇਂ ਉਨ੍ਹਾਂ ਨੂੰ ਪੁਸਤਕਾਂ ਨਾਲ ਜੋੜਨਾ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ। ਵਿਦਿਆਰਥੀ ਪੁਸਤਕਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਤਾਂ ਉਹ ਨਵੇਂ ਗਿਆਨ, ਨਵੇਂ ਵਿਚਾਰਾਂ ਅਤੇ ਜੀਵਨ ਦੇ ਵੱਖ-ਵੱਖ ਪੱਖਾਂ ਨੂੰ ਸਮਝਣ ਦੀ ਸਮਰੱਥਾ ਹਾਸਲ ਕਰ ਸਕਦੇ ਹਨ। ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਬਰਾੜ ਨੇ ਕਿਹਾ ਕਿ ਪੁਸਤਕ ਸਿਰਫ਼ ਗਿਆਨ ਪ੍ਰਾਪਤੀ ਦਾ ਸਾਧਨ ਨਹੀਂ, ਸਗੋਂ ਮਨੁੱਖ ਨੂੰ ਆਪਣੇ ਸਮੇਂ, ਸਮਾਜ, ਇਤਿਹਾਸ ਤੇ ਸੱਭਿਆਚਾਰ ਨਾਲ ਜੋੜਨ ਵਾਲਾ ਮਜ਼ਬੂਤ ਪੁਲ ਵੀ ਹੈ। ਇਸ ਮੌਕੇ ਡਾ. ਹਰਮੀਤ ਕੌਰ ਨੇ ਕਿਹਾ ਕਿ ਪੁਸਤਕਾਂ ਮਨੁੱਖ ਦੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਅਤੇ ਸੇਧ ਦੇਣ ਦੀ ਸਮਰੱਥਾ ਰੱਖਦੀਆਂ ਹਨ। ਇਸ ਮੌਕੇ ਪ੍ਰੋ. ਸਹਿਬਾਜਦੀਪ ਸਿੰਘ, ਪ੍ਰੋ. ਨਵਦੀਪ ਕੌਰ, ਪ੍ਰੋ. ਕੰਵਲਜੀਤ ਕੌਰ, ਪ੍ਰੋ. ਨਵਨੀਤ ਕੌਰ ਤੋਂ ਤੋਂ ਇਲਾਵਾ ਵੱਡੀ ਵਿਦਿਆਰਥੀ ਹਾਜ਼ਰ ਸਨ। ਪੁਸਤਕਾਂ ਪ੍ਰਾਪਤ ਕਰਦਿਆਂ ਵਿਦਿਆਰਥੀਆਂ ਨੇ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਾਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਹਿਤੈਸ਼ੀ ਪਾਰਟੀ- ਨਵਜੋਤ ਫੱਤੂਪੁਰ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਪਿੰਡਾਂ ’ਚ ਖੇਡਾਂ ਦਾ ਵਧੀਆ ਮਾਹੌਲ ਬਣਾਉਣਾ ਸਮੇਂ ਦੀ ਮੰਗ- ਤੇਜਬੀਰ ਸਿੰਘ ਭਿੱਟੇਵੱ...
Ad Position 24