21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਲੋਂ ਆਜ਼ਾਦੀ ਦਿਵਸ ਮੌਕੇ ਵਾਘਾ ਬਾਰਡਰ ਦਾ ਦੌਰਾ

ਅੱਚਲ ਸਾਹਿਬ, 21 ਅਗਸਤ (ਗੁਰਚਰਨ ਸਿੰਘ)-ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਲੋਂ ਆਜ਼ਾਦੀ ਦਿਵਸ ਮੌਕੇ ਵਿਦਿਆਰਥੀਆਂ ਲਈ ਵਾਘਾ ਬਾਰਡਰ ਦਾ ਵਿਸ਼ੇਸ਼ ਵਿਦਿਅਕ ਤੇ ਦੇਸ਼ ਭਗਤੀ ਨਾਲ ਭਰਪੂਰ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਦੇਸ਼ ਪ੍ਰਤੀ ਪਿਆਰ, ਦੇਸ਼ ਭਗਤੀ ਤੇ ਸੈਨਿਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 22-08-2026
ਅੱਚਲ ਸਾਹਿਬ, 21 ਅਗਸਤ (ਗੁਰਚਰਨ ਸਿੰਘ)-ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਲੋਂ ਆਜ਼ਾਦੀ ਦਿਵਸ ਮੌਕੇ ਵਿਦਿਆਰਥੀਆਂ ਲਈ ਵਾਘਾ ਬਾਰਡਰ ਦਾ ਵਿਸ਼ੇਸ਼ ਵਿਦਿਅਕ ਤੇ ਦੇਸ਼ ਭਗਤੀ ਨਾਲ ਭਰਪੂਰ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਦੇਸ਼ ਪ੍ਰਤੀ ਪਿਆਰ, ਦੇਸ਼ ਭਗਤੀ ਤੇ ਸੈਨਿਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ। ਸਕੂਲ ਦੇ ਡਾਇਰੈਕਟਰ ਨਰਿੰਦਰ ਸਿੰਘ ਬਾਠ ਤੇ ਸ਼੍ਰੀਮਤੀ ਰਾਜਵੰਤ ਕੌਰ ਬਾਠ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਤੇ ਦੇਸ਼ ਦੀ ਰੱਖਿਆ ਕਰਨ ਵਾਲੇ ਜਵਾਨਾਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ। ਪ੍ਰਿੰਸੀਪਲ ਸ਼੍ਰੀਮਤੀ ਸ਼ਾਕਸ਼ੀ ਬੇਦੀ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਵਿਦਿਅਕ ਦੌਰਿਆਂ ਰਾਹੀਂ ਦੇਸ਼ ਦੇ ਇਤਿਹਾਸ ਤੇ ਸੱਭਿਆਚਾਰ ਨੂੰ ਨੇੜਿਓਂ ਸਮਝਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਵਾਘਾ ਬਾਰਡਰ ਵਿਖੇ ਹੋਣ ਵਾਲੀ ਬੀਟਿੰਗ ਰਿਟਰੀਟ ਸੈਰੇਮਨੀ ਨੂੰ ਬੜੇ ਉਤਸ਼ਾਹ ਤੇ ਜੋਸ਼ ਨਾਲ ਦੇਖਿਆ। ਵਿਦਿਆਰਥੀਆਂ ਨੇ “ਭਾਰਤ ਮਾਤਾ ਕੀ ਜੈ” ਅਤੇ “ਵੰਦੇ ਮਾਤਰਮ” ਦੇ ਨਾਅਰਿਆਂ ਨਾਲ ਆਪਣਾ ਦੇਸ਼ ਪ੍ਰੇਮ ਪ੍ਰਗਟ ਕੀਤਾ। ਇਸ ਦੌਰੇ ਦੌਰਾਨ ਵਿਦਿਆਰਥੀਆਂ ਦੇ ਨਾਲ ਸੰਦੀਪ ਕੌਰ, ਰਮਨਪ੍ਰੀਤ ਕੌਰ ਨਸੀਰਪੁਰ, ਸਿਮਰਨਜੀਤ ਕੌਰ, ਪ੍ਰਦੀਪ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਜਸਮੀਲ ਕੌਰ, ਕੋਚ ਜੁਗਰਾਜ ਸਿੰਘ, ਜਸਵਿੰਦਰ ਕੌਰ ਅਤੇ ਹੋਰ ਅਧਿਆਪਕ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਵਿਆਹ ਪੁਰਬ ਸੰਬੰਧੀ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਕਮੇਟੀਆਂ ਦੀ ਇਕੱਤਰਤਾ 25 ਨੂੰ-: ਮੈਨੇਜਰ ਧਾਰੋਵਾਲੀ ਅਗਲੀ ਖ਼ਬਰ ਕੰਵਲਪ੍ਰੀਤ ਸਿੰਘ ਕਾਕੀ ਨਾਲ ਧਾਰਮਿਕ, ਸਮਾਜਿਕ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
Ad Position 24