ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਵੱਖ-ਵੱਖ ਥਾਂਵਾਂ ’ਤੇ ਪੰਜਾਬ ਬੰਦ ਨੂੰ ਸਮਰਥਨ ਦੇਣ ਲਈ ਲੋਕਾਂ ਦਾ ਕੀਤਾ ਧੰਨਵਾਦ
ਧਿਆਨਪੁਰ, 21 ਅਗਸਤ (ਕੁਲਦੀਪ ਸਿੰਘ ਸੋਨੂੰ)-ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਜਗਤਾਰ ਸਿੰਘ ਹਵਾਰਾ ਦੇ ਪਿਤਾ ਸ: ਗੁਰਚਰਨ ਸਿੰਘ ਹਵਾਰਾ ਦੇ ਸੱਦੇ ’ਤੇ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਭਰਪੂਰ ਹੁੰਗਾਰਾ ਮਿਲਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰੀਤਮ ਸਿੰਘ ਧਾਲੀਵਾਲ ਰਾਜੇਕੇ, ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਬਸੰਤਕੋਟ ਨੇ ਕੀਤਾ।
ਧਿਆਨਪੁਰ, 21 ਅਗਸਤ (ਕੁਲਦੀਪ ਸਿੰਘ ਸੋਨੂੰ)-ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਜਗਤਾਰ ਸਿੰਘ ਹਵਾਰਾ ਦੇ ਪਿਤਾ ਸ: ਗੁਰਚਰਨ ਸਿੰਘ ਹਵਾਰਾ ਦੇ ਸੱਦੇ ’ਤੇ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਭਰਪੂਰ ਹੁੰਗਾਰਾ ਮਿਲਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰੀਤਮ ਸਿੰਘ ਧਾਲੀਵਾਲ ਰਾਜੇਕੇ, ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਬਸੰਤਕੋਟ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਸਮੁੱਚੀ ਜ਼ਿਲ੍ਹਾ ਟੀਮ ਨੇ ਧਿਆਨਪੁਰ, ਦਾਲਮ, ਅਕਰਪੁਰਾ, ਧਾਰੋਵਾਲੀ, ਸ਼ਾਹਪੁਰ ਜਾਜਨ, ਅਕਰਪੁਰਾ ਤੇ ਕਾਲਾ ਅਫਗਾਨਾਂ ਸਮੇਤ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਤਾਂ ਵੇਖਣ ਵਿਚ ਆਇਆ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ’ਚ ਪੰਜਾਬ ਬੰਦ ਦੇ ਸੱਦੇ ਨੂੰ ਲੋਕਾਂ ਨੇ ਪੂਰਨ ਸਮਰਥਨ ਦਿੱਤਾ, ਜਿਸ ਲਈ ਉਨ੍ਹਾਂ ਵੱਖ-ਵੱਖ ਕਿਸਾਨ ਜਥੇਬੰਦੀਆਂ, ਸਮਾਜ ਸੇਵਕਾਂ ਅਤੇ ਆਮ ਲੋਕਾਂ ਅਤੇ ਦੁਕਨਦਾਰਾਂ ਦਾ ਧੰਨਵਾਦ ਕੀਤਾ। ਜ਼ਿਲ੍ਹਾ ਜਨਰਲ ਸਕੱਤਰ ਅਤੇ ਜ਼ਿਲਾ ਪ੍ਰਧਾਨ ਬਸੰਤਕੋਟ ਨੇ ਸਮੁੱਚੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਇਕ ਮੰਚ ’ਤੇ ਹੋ ਕੇ ਕੰਮ ਕਰੀਏ ਤਾਂ ਕਿ ਜਲਦੀ ਹੀ ਬੰਦੀ ਸਿੰਘਾਂ ਨੂੰ ਰਿਹਾ ਕਰਵਾਇਆ ਜਾ ਸਕੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਬਸੰਤਕੋਟ, ਹਰਜੀਤ ਸਿੰਘ, ਸਤਨਾਮ ਸਿੰਘ, ਪ੍ਰੀਤਮ ਸਿੰਘ, ਰਣਜੀਤ ਸਿੰਘ ਖਹਿਰਾ ਸੁਲਤਾਨ, ਗੁਰਵਿੰਦਰ ਸਿੰਘ ਬਾਬਾ ਮੋਹਲੋਵਾਲੀ, ਨਿਰਮਲ ਸਿੰਘ, ਪ੍ਰਿਤਪਾਲ ਸਿੰਘ, ਰਤਨ ਸਿੰਘ ਬਸੰਤਕੋਟ, ਬਾਬਾ ਪ੍ਰੇਮ ਸਿੰਘ ਕੋਟਲੀ, ਬਾਬਾ ਰਣਜੀਤ ਸਿੰਘ ਕੋਟਲੀ, ਪ੍ਰੀਤਮ ਸਿੰਘ ਨਿਕੋਸਰਾਂ, ਬਾਬਾ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਰਾਜੇਕੇ, ਸੁਖਦੇਵ ਸਿੰਘ, ਹਰਜੀਤ ਸਿੰਘ ਰਾਜੇਕੇ, ਨਿਰਮਲ ਸਿੰਘ, ਗੁਰਵਿੰਦਰ ਸਿੰਘ, ਸੁਬੇਗ ਸਿੰਘ, ਰਾਜੇਕੇ, ਮੁਖਤਾਰ ਸਿੰਘ ਰਾਜੇਕੇ, ਬਲਕਾਰ ਸਿੰਘ ਰਾਜੇਕੇ, ਬਾਬਾ ਹੀਰਾ ਸਿੰਘ ਚੱਕ ਮਹਿਮਾ, ਗੁਰਵਿੰਦਰ ਸਿੰਘ, ਸਬੇਗ ਸਿੰਘ, ਗੁਰਪ੍ਰੀਤ ਸਿੰਘ ਰਾਜੇਕੇ, ਪਰਮਜੀਤ ਸਿੰਘ ਤੇਜਾ ਅਤੇ ਰਵਿੰਦਰ ਸਿੰਘ ਚੱਠਾ ਆਦਿ ਹਾਜ਼ਰ ਸਨ ।