25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਦਿਨੋ-ਦਿਨ ਹੋ ਰਿਹਾ ਵਾਧਾ- ਕਸ਼ਮੀਰ ਸਿੰਘ ਪੰਜਗਰਾਈਆਂ

ਬਟਾਲਾ, 24 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਲੋਕ ਮੌਜ਼ੂਦਾ ਸਰਕਾਰ ਤੇ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਦਿਨੋਂ-ਦਿਨ ਲਗਾਤਾਰ ਸ਼ਮੂਲੀਅਤ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ’ਚ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਪਿੰਡ ਰਜੋਆ ਵਿਖੇ ਕਈ ਪਰਿਵਾਰਾਂ ਨੂੰ ਪਾਰਟੀ ’ਚ ਕਰਵਾਉਂਦਿਆਂ ਕਹੇ।

Ad Position 21
No active advertisement
ਅਜੀਤ ਡੈਸਕ 25-08-2026
ਬਟਾਲਾ, 24 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਲੋਕ ਮੌਜ਼ੂਦਾ ਸਰਕਾਰ ਤੇ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਦਿਨੋਂ-ਦਿਨ ਲਗਾਤਾਰ ਸ਼ਮੂਲੀਅਤ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ’ਚ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਪਿੰਡ ਰਜੋਆ ਵਿਖੇ ਕਈ ਪਰਿਵਾਰਾਂ ਨੂੰ ਪਾਰਟੀ ’ਚ ਕਰਵਾਉਂਦਿਆਂ ਕਹੇ। ਇਸ ਪਿੰਡ ਵਿਚੋਂ ਵੱਡੀ ਗਿਣਤੀ ’ਚ ਅਨੇਕਾਂ ਪਰਿਵਾਰਾਂ ਨੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨੂੰ ਅਪਣਾਉਂਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਫੜਿਆ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਇਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸ਼ਾਮਲ ਹੋਣ ਵਾਲਿਆਂ ’ਚ ਜਰਨੈਲ ਸਿੰਘ ਕਾਹਲੋਂ, ਸੁਰਿੰਦਰ ਸਿੰਘ, ਸ਼ਮਸ਼ੇਰ ਸਿੰਘ, ਪਲਵਿੰਦਰ ਸਿੰਘ, ਅਮਰੀਕ ਸਿੰਘ, ਜਸਵੰਤ ਸਿੰਘ, ਮਨਿੰਦਰ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ ਕਾਹਲੋਂ ਆਦਿ ਨੇ ਪਾਰਟੀ ਦਾ ਪੱਲਾ ਫੜਿਆ। ਇਨ੍ਹਾਂ ਤੋਂ ਇਲਾਵਾ ਜਗਤਾਰ ਸਿੰਘ ਖਾਲਸਾ, ਗੁਰਪਾਲ ਸਿੰਘ ਕਾਜ਼ਮਪੁਰ, ਨਿਰਭਉ ਸਿੰਘ, ਲਖਬੀਰ ਸਿੰਘ, ਜੁਗਰਾਜ ਸਿੰਘ ਪੰਨੂੰ, ਬਿੱਕਾ ਹੇਅਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ-ਸ੍ਰੀ ਹਰਿਗੋਬਿੰਦਪੁਰ ਰੋਡ ’ਤੇ ਫੁੱਟਪਾਥ ਉੱਪਰ ਪਏ ਟਾਹਲੀ ਦੇ ਟੋਟੇ ਦੇ ਰਹੇ ਨੇ ਹਾਦਸੇ ਨੂੰ ਸੱਦਾ ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਬਟਾਲਾ ਨੇ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ ’ਚ ਸੋਨ ਤਗਮੇ ਜਿੱਤੇ
Ad Position 24