25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪਿੰਡ ਰਾਮਪੁਰ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ- ਸਰਪੰਚ ਕੈਪਟਨ ਨਰਿੰਦਰ ਸਿੰਘ

ਕਾਦੀਆ, 24 ਅਗਸਤ (ਹਰਦੀਪ ਸਿੰਘ ਸੰਧੂ)-ਹਲਕਾ ਬਟਾਲਾ ਦੇ ਪਿੰਡ ਰਾਮਪੁਰ ’ਚ ਵਿਕਾਸ ਕਾਰਜ ਲਗਾਤਾਰ ਜੰਗੀ ਪੱਧਰ ’ਤੇ ਜਾਰੀ ਹਨ। ਪਿੰਡ ਵਿਚ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 25-08-2026
ਕਾਦੀਆ, 24 ਅਗਸਤ (ਹਰਦੀਪ ਸਿੰਘ ਸੰਧੂ)-ਹਲਕਾ ਬਟਾਲਾ ਦੇ ਪਿੰਡ ਰਾਮਪੁਰ ’ਚ ਵਿਕਾਸ ਕਾਰਜ ਲਗਾਤਾਰ ਜੰਗੀ ਪੱਧਰ ’ਤੇ ਜਾਰੀ ਹਨ। ਪਿੰਡ ਵਿਚ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਕੈਪਟਨ ਨਰਿੰਦਰ ਸਿੰਘ ਸ਼ਮਸ਼ੇਰ ਸਿੰਘ ਮੀਡੀਆ ਕੋਆਡੀਨੇਟਰ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਪਿੰਡ ਵਾਸੀਆਂ ਦੀਆਂ ਜਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਵਿਧਾਇਕ ਕਲਸੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਸਮੂਹ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਸਰਪੰਚ ਕੈਪਟਨ ਨਰਿੰਦਰ ਸਿੰਘ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਪੰਚਾਇਤ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਵੀ ਪਿੰਡ ਨੂੰ ਹੋਰ ਬਿਹਤਰ ਬਣਾਉਣ ਲਈ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਪੰਚ ਮਾ . ਮਹਿੰਦਰ ਸਿੰਘ, ਪੰਚ ਬਾਬਾ ਨਸੀਬ ਸਿੰਘ, ਪੰਚ ਅਰੂਪ ਸਿੰਘ, ਪੰਚ ਬਲਵਿੰਦਰ ਸਿੰਘ ਬਿੱਲਾ, ਸਕੱਤਰ ਸਿੰਘ, ਦਲਜੀਤ ਸਿੰਘ, ਅਰਜਨ ਸਿੰਘ, ਵਰਿੰਦਰ ਸਿੰਘ, ਗੁਰਮੀਤ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਡਤ ਮੋਹਨ ਲਾਲ ਕਾਲਜ ਦੀ ਸਾਬਕਾ ਵਿਦਿਆਰਥਣ ਦੀ ਹਵਾਈ ਸੈਨਾ ’ਚ ਚੋਣ ਅਗਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਵੋਟਰ ਜਾਗਰੂਕਤਾ ਰਜਿਸਟ੍ਰੇਸ਼ਨ ਕੈਂਪ ਦਾ ਆਗਾਜ਼
Ad Position 24