ਥਾਣਾ ਰੰਗੜ ਨੰਗਲ ਦੇ ਨਵ ਨਿਯੁਕਤ ਐਸ.ਐਚ.ਓ. ਸੁਖਜਿੰਦਰ ਸਿੰਘ ਦਾ ਇਲਾਕੇ ਵਲੋਂ ਨਿੱਘਾ ਸਵਾਗਤ
ਬਟਾਲਾ, 24 ਅਗਸਤ (ਹਰਦੇਵ ਸਿੋਂਘ ਸੰਧੂ)-ਥਾਣਾ ਰੰਗੜ੍ਹ ਨੰਗਲ ਵਿਖੇ ਨਵ-ਨਿਯੁਕਤ ਐਸ. ਐਚ.
ਬਟਾਲਾ, 24 ਅਗਸਤ (ਹਰਦੇਵ ਸਿੋਂਘ ਸੰਧੂ)-ਥਾਣਾ ਰੰਗੜ੍ਹ ਨੰਗਲ ਵਿਖੇ ਨਵ-ਨਿਯੁਕਤ ਐਸ.ਐਚ.ਓ. ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਮੋਕੇ ਇਲਾਕੇ ਦੇ ਪਿੰਡ ਵਾਸੀਆਂ ਤੇ ਪੰਚਾਇਤ ਮੈਂਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ ਨੇ ਐਸ.ਐਚ.ਓ ਸੁਖਜਿੰਦਰ ਸਿੰਘ ਨੂੰ ਅਹੁਦਾ ਸੰਭਾਲਣ ਮੌਕੇ ਵਧਾਈ ਦਿੱਤੀ ਤੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਇਨ੍ਹਾਂ ਦੀ ਅਗਵਾਈ ਹੇਠ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਮਜਬੂਤ ਹੋਵੇਗੀ ਅਤੇ ਨਸ਼ਾ ਤੇ ਅਪਰਾਧਿਕ ਗਤੀਵਿਧੀਆਂ ’ਤੇ ਪੁਲਿਸ ਵਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਐਸ.ਐਚ.ਓ ਸੁਖਜਿੰਦਰ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਲੋਕਾਂ ਦੀ ਸਰੁੱਖਿਆ ਤੇ ਸਾਂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ, ਗੈਰ ਕਾਨੂੰਨੀ ਗਤਿਵਿਧੀਆਂ ਨੂੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਨਰਿੰਦਰ ਕੌਰ ਸਰਪੰਚ ਫੁਲਕੇ, ਹਰਜੀਤ ਸਿੰਘ ਮੈਂਬਰ, ਕੇਵਲ ਸਿੰਘ, ਏ.ਐਸ.ਆਈ. ਸਤਨਾਮ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ਪਿੰਡ ਫੁਲਕੇ ਖੁਰਦ ਤੋਂ ਸਰਪੰਚ, ਗੁਰਨਾਮ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।