25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕਾਂਗਰਸੀ ਆਗੂ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ: ਕਾਂਗਰਸੀ ਆਗੂ

ਅੱਚਲ ਸਾਹਿਬ, 24 ਅਗਸਤ (ਗੁਰਚਰਨ ਸਿੰਘ)-ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਹੋਏ ਪਏ ਹਨ ਕਿਉਂਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਜਨਰਲ ਸਕੱਤਰ ਰਣਧੀਰ ਸਿੰਘ ਹੀਰਾ ਸੰਦਲਪੁਰ, ਸੀਨੀਅਰ ਆਗੂ ਨੰਬਰਦਾਰ ਕਸ਼ਮੀਰ ਸਿੰਘ ਨੱਤ, ਸਾਬਕਾ ਸਰਪੰਚ ਸਰਬਪ੍ਰੀਤ ਸਿੰਘ ਸੁੱਖਾ ਚੀੜਾ, ਯੂਥ ਬਲਾਕ ਪ੍ਰਧਾਨ ਮਨਮੀਤ ਸਿੰਘ ਨੱਤ, ਬਲਦੇਵ ਸਿੰਘ ਬੱਲਾ ਸੁੱਖਾ ਚੀੜਾ ਆਦਿ ਆਗੂਆਂ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 25-08-2026
ਅੱਚਲ ਸਾਹਿਬ, 24 ਅਗਸਤ (ਗੁਰਚਰਨ ਸਿੰਘ)-ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਹੋਏ ਪਏ ਹਨ ਕਿਉਂਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਜਨਰਲ ਸਕੱਤਰ ਰਣਧੀਰ ਸਿੰਘ ਹੀਰਾ ਸੰਦਲਪੁਰ, ਸੀਨੀਅਰ ਆਗੂ ਨੰਬਰਦਾਰ ਕਸ਼ਮੀਰ ਸਿੰਘ ਨੱਤ, ਸਾਬਕਾ ਸਰਪੰਚ ਸਰਬਪ੍ਰੀਤ ਸਿੰਘ ਸੁੱਖਾ ਚੀੜਾ, ਯੂਥ ਬਲਾਕ ਪ੍ਰਧਾਨ ਮਨਮੀਤ ਸਿੰਘ ਨੱਤ, ਬਲਦੇਵ ਸਿੰਘ ਬੱਲਾ ਸੁੱਖਾ ਚੀੜਾ ਆਦਿ ਆਗੂਆਂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ, ਪੰਜਾਬ ਦੇ ਲੋਕ 2027 ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ ਤੇ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨਾਲ ਕਾਂਗਰਸੀ ਆਗੂ ਤੇ ਵਰਕਰ ਚਟਾਨ ਵਾਂਗ ਖੜੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਮਨਦੀਪ ਸਿੰਘ ਰੰਗੜ ਨੰਗਲ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਹੁਣ ਤੋਂ ਹੀ ਤਿਆਰੀਆਂ ਕਰ ਚੁਕੇ ਹਨ । ਅੰਤ ’ਚ ਯੂਥ ਬਲਾਕ ਪ੍ਰਧਾਨ ਮਨਮੀਤ ਸਿੰਘ ਨੱਤ ਨੇ ਕਿਹਾ ਕਿ ਜ਼ਿਲ੍ਹਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਰਿਆੜ ਦੀ ਅਗਵਾਈ ’ਚ ਯੂਥ ਵਿੰਗ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ’ਚ ਅਹਿਮ ਭੂਮਿਕਾ ਨਿਭਾਵਾਂਗੇ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ.ਆਈ. ਸਕੂਲ ਵਿਖੇ ‘ਤੀਆਂ ਦਾ ਤਿਉਹਾਰ’ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਸੰਨੀ ਲੋਧੀਨੰਗਲ ਵਲੋਂ 2027 ਦੀਆਂ ਚੋਣਾਂ ਸੰਬੰਧੀ ਅਕਾਲੀ ਵਰਕਰਾਂ ਨਾਲ ਬੈਠਕ
Ad Position 24