27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗੁਰਦੁਆਰਾ ਗੁਰੂ ਅਰਜਨ ਦੇਵ ਜਾਪੂਵਾਲ ਵਿਖੇ ਅੰਮ੍ਰਿਤ ਸੰਚਾਰ ਦੌਰਾਨ 28 ਪ੍ਰਾਣੀ ਗੁਰੂ ਵਾਲ ਬਣੇ

ਧਾਰੀਵਾਲ, 25 ਅਗਸਤ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ, ਬੀਬੀ ਜਸਬੀਰ ਕੌਰ ਜੀ ਜਫ਼ਰਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰਿੰਦਰ ਸਿੰਘ ਮਥਰੇਵਾਲ ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ “ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ” ਤਹਿਤ ਹਲਕਾ ਧਾਰੀਵਾਲ ਅਧੀਨ ਪੈਂਦੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਪਿੰਡ ਜਾਪੂਵਾਲ ਜ਼ਿਲ੍ਹਾ ਗੁਰਦਾਸਪੁਰ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਨੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਤੇ 29 ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ।

Ad Position 21
No active advertisement
ਅਜੀਤ ਡੈਸਕ 26-08-2026
ਧਾਰੀਵਾਲ, 25 ਅਗਸਤ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ, ਬੀਬੀ ਜਸਬੀਰ ਕੌਰ ਜੀ ਜਫ਼ਰਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰਿੰਦਰ ਸਿੰਘ ਮਥਰੇਵਾਲ ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ “ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ” ਤਹਿਤ ਹਲਕਾ ਧਾਰੀਵਾਲ ਅਧੀਨ ਪੈਂਦੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਪਿੰਡ ਜਾਪੂਵਾਲ ਜ਼ਿਲ੍ਹਾ ਗੁਰਦਾਸਪੁਰ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਨੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਤੇ 29 ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ। ਅੰਮ੍ਰਿਤ ਅਭਿਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰੇ ਸਾਹਿਬਾਨ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਵੰਤ ਸਿੰਘ ਸੋਹਲ, ਮੈਨੇਜਰ ਵਿਕਰਮਜੀਤ ਸਿੰਘ, ਮੀਤ ਮੈਨੇਜਰ ਚੈਂਚਲ ਸਿੰਘ, ਗ੍ਰੰਥੀ ਸਤਨਾਮ ਸਿੰਘ ਤੇ ਮਨਜੀਤ ਸਿੰਘ, ਭਾਈ ਜਗਰੂਪ ਸਿੰਘ ਕਲਿਆਣਪੁਰ ਪ੍ਰਚਾਰਕ, ਭਾਈ ਗੁਰਵਿੰਦਰ ਸਿੰਘ ਵੜੈਚ ਪ੍ਰਚਾਰਕ, ਰਣਜੀਤ ਸਿੰਘ ਪ੍ਰਚਾਰਕ, ਭਾਈ ਕੰਵਲਜੀਤ ਸਿੰਘ ਕਵੀਸ਼ਰ ਤੇ ਸਾਥੀ ਆਦਿ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਦੀ ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਗੁਰਾਇਆ ਪਹੁੰਚਣਗੇ-ਪ੍ਰਧਾਨ ਪਕੀਵਾਂ ਅਗਲੀ ਖ਼ਬਰ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ ਨੇ ਮਾਹਲ ਨੂੰ ਮੰਗ ਪੱਤਰ ਸੌਂਪਿਆ
Ad Position 24