26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬੰਦੀ ਸਿੰਘਾਂ ਨਾਲ ਵਿਤਕਰਾ ਕਰਨਾ ਬੰਦ ਕਰੇ ਕੇਂਦਰ ਸਰਕਾਰ-ਦੇਸਰਾਜ ਸਿੰਘ ਧੁੱਗਾ

ਹਰਚੋਵਾਲ, 25 ਅਗਸਤ (ਭਾਮ, ਢਿੱਲੋਂ)-ਕੇਂਦਰ ਸਰਕਾਰ ਵਲੋਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਪਰ ਲੰਬੇ ਸਮੇਂ ਤੋਂ ਜ਼ੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਟਾਲ-ਮਟੋਲ ਕੀਤੀ ਜਾ ਰਹੀ ਹੈ। ਇਹ ਸਿੱਖ ਕੌਮ ਨਾਲ ਸਪੱਸ਼ਟ ਵਿਤਕਰਾ ਹੈ, ਜਿਸ ਕਾਰਨ ਸਿੱਖਾਂ ਦੇ ਮਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-08-2026
ਹਰਚੋਵਾਲ, 25 ਅਗਸਤ (ਭਾਮ, ਢਿੱਲੋਂ)-ਕੇਂਦਰ ਸਰਕਾਰ ਵਲੋਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਪਰ ਲੰਬੇ ਸਮੇਂ ਤੋਂ ਜ਼ੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਟਾਲ-ਮਟੋਲ ਕੀਤੀ ਜਾ ਰਹੀ ਹੈ। ਇਹ ਸਿੱਖ ਕੌਮ ਨਾਲ ਸਪੱਸ਼ਟ ਵਿਤਕਰਾ ਹੈ, ਜਿਸ ਕਾਰਨ ਸਿੱਖਾਂ ਦੇ ਮਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇਸਰਾਜ ਸਿੰਘ ਧੁੱਗਾ ਨੇ ਗੱਲਬਾਤ ਕਰਦਿਆਂ ਕਿਹਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਯੋਧੇ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਬਹੁਤ ਬਿਮਾਰ ਹਨ। ਅਜਿਹੇ ਦੁੱਖਦਾਈ ਸਮੇਂ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੈਰੋਲ ਨਾ ਦੇਣਾ ਬੇਹੱਦ ਦੁੱਖਦਾਈ ਤੇ ਮਨੁੱਖੀ ਭਾਵਨਾਵਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬੰਦੀ ਸਿੰਘਾਂ ਦੇ ਮਾਮਲੇ ’ਚ ਦੋਹਰੇ ਮਾਪਦੰਡ ਛੱਡ ਕੇ ਇਨਸਾਫ਼ ਵਾਲੀ ਪਹੁੰਚ ਅਪਣਾਉਣੀ ਚਾਹੀਦੀ ਹੈ। ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਫ਼ੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਅਣਦੇਖੀ ਜਾਰੀ ਰੱਖਦੀ ਹੈ ਤਾਂ ਇਸ ਦਾ ਲੋਕਤੰਤਰਿਕ ਢੰਗ ਨਾਲ ਡਟ ਕੇ ਵਿਰੋਧ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਸਜਾਇਆ ਜਾਂਦਾ ਨਗਰ ਕੀਰਤਨ 2 ਰੋਜ਼ਾ ਕਰਨ ’ਤੇ ਸੰਗਤਾਂ ’ਚ ਭਾਰੀ... ਅਗਲੀ ਖ਼ਬਰ ਨੰਬਰਦਾਰਾਂ ਦੀ ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਗੁਰਾਇਆ ਪਹੁੰਚਣਗੇ-ਪ੍ਰਧਾਨ ਪਕੀਵਾਂ
Ad Position 24