26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ-ਅਨਿਲ ਠਾਕੁਰ

ਪਠਾਨਕੋਟ, 25 ਅਗਸਤ (ਵਿਨੋਦ)-ਵਾਈਸ ਚੇਅਰਮੈਨ, ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ, ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ, ਪੰਜਾਬ ਸਰਕਾਰ ਅਨਿਲ ਠਾਕੁਰ ਵਲੋਂ ਪਠਾਨਕੋਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਪਾਰੀਆਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗ ਕੀਤੀ ਗਈ । ਇਸ ਮੌਕੇ ਵਪਾਰੀਆਂ ਵਲੋਂ ਆਪਣੇ ਕਾਰੋਬਾਰ ਨਾਲ ਜੁੜੀਆਂ ਮੁਸ਼ਕਿਲਾਂ ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਮਾਮਲੇ ਪ੍ਰਸ਼ਾਸਨ ਅਤੇ ਅਧਿਕਾਰੀਆਂ ਦੇ ਸਾਹਮਣੇ ਰੱਖੇ ਗਏ, ਜਿਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਚਰਚਾ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 26-08-2026
ਪਠਾਨਕੋਟ, 25 ਅਗਸਤ (ਵਿਨੋਦ)-ਵਾਈਸ ਚੇਅਰਮੈਨ, ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ, ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ, ਪੰਜਾਬ ਸਰਕਾਰ ਅਨਿਲ ਠਾਕੁਰ ਵਲੋਂ ਪਠਾਨਕੋਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਪਾਰੀਆਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗ ਕੀਤੀ ਗਈ । ਇਸ ਮੌਕੇ ਵਪਾਰੀਆਂ ਵਲੋਂ ਆਪਣੇ ਕਾਰੋਬਾਰ ਨਾਲ ਜੁੜੀਆਂ ਮੁਸ਼ਕਿਲਾਂ ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਮਾਮਲੇ ਪ੍ਰਸ਼ਾਸਨ ਅਤੇ ਅਧਿਕਾਰੀਆਂ ਦੇ ਸਾਹਮਣੇ ਰੱਖੇ ਗਏ, ਜਿਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਚਰਚਾ ਕੀਤੀ ਗਈ । ਮੀਟਿੰਗ ’ਚ ਡਿਪਟੀ ਕਮਿਸ਼ਨਰ ਡਾ: ਪੱਲਵੀ, ਐਸ.ਡੀ.ਐਮ. ਧਾਰ-ਕਮ-ਸਹਾਇਕ ਕਮਿਸ਼ਨਰ ਜਨਰਲ ਸ਼ੰਕਰ ਸ਼ਰਮਾ, ਮੈਂਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਧਰਮਿੰਦਰ ਸ਼ੇਰੂ, ਚੇਅਰਮੈਨ ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਪਠਾਨਕੋਟ ਡਾ: ਅਨਿਲ ਭਾਰਦਵਾਜ, ਹਲਕਾ ਚੇਅਰਪਰਸਨ ਸੁਜਾਨਪੁਰ ਮੁਕੇਸ਼ ਲਵਲੀ, ਹਲਕਾ ਚੇਅਰਪਰਸਨ ਪਠਾਨਕੋਟ ਤਿਲਕ ਧੀਮਾਨ, ਕਮਿਸ਼ਨ ਮੈਂਬਰ ਜੋਗਰਾਜ, ਕਮਿਸ਼ਨ ਮੈਂਬਰ ਅਨਿਲ ਕੁਮਾਰ, ਕਮਿਸ਼ਨ ਮੈਂਬਰ ਰਿੰਕੂ ਬਾਬਾ, ਕਮਿਸ਼ਨ ਮੈਂਬਰ ਰਾਜਵੀਰ ਜਸਵਾਲ, ਕਮਿਸ਼ਨ ਮੈਂਬਰ ਦੇਸ਼ ਰਾਜ ਭਗਤ, ਕਮਿਸ਼ਨ ਮੈਂਬਰ ਕਮਲ ਕਿਸ਼ੋਰ, ਪ੍ਰਧਾਨ, ਟਰੇਡ ਵਿੰਗ ਜ਼ਿਲ੍ਹਾ ਪਠਾਨਕੋਟ ਵਿਕਾਸ ਸੈਣੀ, ਸੌਰਭ ਜੋਸ਼ੀ, ਰੋਹਿਤ ਧੀਮਾਨ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵਿਭਾਗੀ ਨੁਮਾਇੰਦੇ ਤੇ ਵੱਡੀ ਗਿਣਤੀ ’ਚ ਵਪਾਰੀ ਮੌਜੂਦ ਸਨ। ਅਨਿਲ ਠਾਕੁਰ ਨੇ ਵਪਾਰੀਆਂ ਵਲੋਂ ਉਠਾਏ ਗਏ ਹਰੇਕ ਮੁੱਦੇ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਿਤ ਅਧਿਕਾਰੀਆਂ ਤੋਂ ਉਨ੍ਹਾਂ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਯਮਾਂ ਅਨੁਸਾਰ ਜਲਦ ਤੋਂ ਜਲਦ ਹੱਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਵੀ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਮੀਟਿੰਗ ਦੌਰਾਨ ਐਸ.ਡੀ.ਐਮ. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਈ ਮਾਮਲਿਆਂ ’ਤੇ ਮੌਕੇ ’ਤੇ ਹੀ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਮੈਂਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਧਰਮਿੰਦਰ ਸ਼ੇਰੂ ਤੇ ਚੇਅਰਮੈਨ ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਪਠਾਨਕੋਟ ਡਾ: ਅਨਿਲ ਭਾਰਦਵਾਜ ਨੇ ਕਿਹਾ ਕਿ ਇਸ ਤਰ੍ਹਾਂ ਲਗਾਤਾਰ ਫਾਲੋਅਪ ਕਰਨ ਨਾਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਤੇਜ਼ੀ ਆਵੇਗੀ ।
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਦੀ ਮਾਰ ਤੋਂ ਆਮ ਜਨਤਾ ਬੇਹਾਲ ਅਗਲੀ ਖ਼ਬਰ ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ
Ad Position 24