27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਵਿਧਾਇਕ ਸ਼ੈਰੀ ਕਲਸੀ ਨੇ ਦੇਰ ਰਾਤ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਬਟਾਲਾ, 26 ਅਗਸਤ (ਸਤਿੰਦਰ ਸਿੰਘ)-ਵਿਆਹ ਪੁਰਬ ਸਮਾਗਮਾਂ ਨੂੰ ਲੈ ਕੇ ਸ਼ਹਿਰ ਅੰਦਰ ਤਿਆਰੀਆਂ ਜਾਰੀ ਹਨ ਅਤੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਬੀਤੀ ਦੇਰ ਰਾਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।

Ad Position 21
No active advertisement
ਵਿਧਾਇਕ ਸ਼ੈਰੀ ਕਲਸੀ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ। ਅਜੀਤ ਤਸਵੀਰ 27-08-2026
ਬਟਾਲਾ, 26 ਅਗਸਤ (ਸਤਿੰਦਰ ਸਿੰਘ)-ਵਿਆਹ ਪੁਰਬ ਸਮਾਗਮਾਂ ਨੂੰ ਲੈ ਕੇ ਸ਼ਹਿਰ ਅੰਦਰ ਤਿਆਰੀਆਂ ਜਾਰੀ ਹਨ ਅਤੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਬੀਤੀ ਦੇਰ ਰਾਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮਿਥੇ ਸਮੇਂ ਵਿੱਚ ਕੰਮ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।ਉਨਾਂ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਸੁਚੱਜੇ ਪ੍ਰਬੰਧ ਕੀਤੇ ਜਾਣਗੇ ਅਤੇ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ­
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਭੌਤਿਕ ਵਿਗਿਆਨ ਵਿਭਾਗ ਨੇ ਪੁਲਾੜ ਦਿਵਸ ਮਨਾਇਆ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਮਸਤੂ ਨੇ ਬੀ.ਡੀ.ਪੀ.ਓ. ਦਫ਼ਤਰ ਦੋਰਾਂਗਲਾ ਅੱਗੇ ਦਿੱਤਾ ਧਰਨਾ
Ad Position 24