27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬਾਬਾ ਬਕਾਲਾ ਦੀ ‘ਪੰਥਕ ਕਾਨਫਰੰਸ’ ਪੰਥ ਤੇ ਪੰਜਾਬ ਦਾ ਨਵਾਂ ਇਤਿਹਾਸ ਸਿਰਜੇਗੀ : ਪ੍ਰਿਥੀਪਾਲ ਸਿੰਘ ਬਟਾਲਾ

ਬਟਾਲਾ, 26 ਅਗਸਤ (ਸਤਿੰਦਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ‘ਸਾਚਾ ਗੁਰ ਲਾਧੋ ਰੇ’ ਪਵਿੱਤਰ ਦਿਹਾੜੇ ’ਤੇ ਬਾਬਾ ਬਕਾਲਾ ਸਾਹਿਬ ਵਿਖੇ 28 ਅਗਸਤ ਨੂੰ ਇਕ ਵੱਡੀ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਕਾਨਫਰੰਸ ਵਿਚ ਮਾਝੇ ਦੀ ਧਰਤੀ ਤੋਂ 50 ਹਜ਼ਾਰ ਤੋਂ ਵੱਧ ਸੰਗਤਾਂ ਦਾ ਇਕੱਠ ਹੋਵੇਗਾ, ਜੋ ਹੁਣ ਤੱਕ ਦੇ ਸਾਰੀਆਂ ਕਾਨਫਰੰਸ ਦੇ ਰਿਕਾਰਡ ਤੋੜੇਗੀ।

Ad Position 21
No active advertisement
ਅਜੀਤ ਡੈਸਕ 27-08-2026
ਬਟਾਲਾ, 26 ਅਗਸਤ (ਸਤਿੰਦਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ‘ਸਾਚਾ ਗੁਰ ਲਾਧੋ ਰੇ’ ਪਵਿੱਤਰ ਦਿਹਾੜੇ ’ਤੇ ਬਾਬਾ ਬਕਾਲਾ ਸਾਹਿਬ ਵਿਖੇ 28 ਅਗਸਤ ਨੂੰ ਇਕ ਵੱਡੀ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਕਾਨਫਰੰਸ ਵਿਚ ਮਾਝੇ ਦੀ ਧਰਤੀ ਤੋਂ 50 ਹਜ਼ਾਰ ਤੋਂ ਵੱਧ ਸੰਗਤਾਂ ਦਾ ਇਕੱਠ ਹੋਵੇਗਾ, ਜੋ ਹੁਣ ਤੱਕ ਦੇ ਸਾਰੀਆਂ ਕਾਨਫਰੰਸ ਦੇ ਰਿਕਾਰਡ ਤੋੜੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ, ਇੰਚਾਰਜ ਹਲਕਾ ਬਟਾਲਾ ਅਤੇ ਪ੍ਰਬੰਧਕੀ ਕਮੇਟੀ ਮੈਂਬਰ ਪੰਥਕ ਕਾਨਫਰੰਸ ਨੇ ਸਾਥੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪੰਥਕ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਸਾਰੇ ਸੇਵਾਦਾਰਾਂ ਵਿਚ ਬਹੁਤ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਬਟਾਲਾ ਤੇ ਗੁਰਦਾਸਪੁਰ ਤੋਂ ਇਸ ਵਿਚ ਸ਼ਾਮਿਲ ਹੋਣਗੀਆਂ। ਸੰਗਤਾਂ ਨੂੰ ਨਿਰਵਿਘਨ ਅਤੇ ਸੁਚੱਜੇ ਮਾਹੌਲ ਵਿਚ ਕਾਨਫਰੰਸ ਤੱਕ ਪਹੁੰਚਾਉਣ ਲਈ ਵੱਡੀ ਗਿਣਤੀ ਵਿਚ ਗੱਡੀਆਂ ਅਤੇ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪ੍ਰਿਥੀਪਾਲ ਸਿੰਘ ਬਟਾਲਾ ਨੇ ਦੱਸਿਆ ਕਿ ਕਾਨਫਰੰਸ ਲਈ 3 ਏਕੜ ਵਿਚ ਬਹੁਤ ਵੱਡਾ ਵਿਸ਼ਾਲ ਪੰਡਾਲ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸਮੁੱਚੇ ਸਿੱਖਾਂ ਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਹਰ ਘਰ ਵਿਚੋਂ ਇਕ ਮੈਂਬਰ ਇਸ ਪੰਥਕ ਕਾਨਫਰੰਸ ਦਾ ਹਿੱਸਾ ਬਣੇ। ਇਸ ਮੌਕੇ ਪਾਰਟੀ ਦੇ ਮੁੱਖ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਸ੍ਰੀ ਖਡੂਰ ਸਾਹਿਬ, ਪੰਜਾਬੀਆਂ ਤੇ ਸਿੱਖ ਕੌਮ ਦੇ ਨਾਂਅ ’ਤੇ ਆਪਣਾ ਸੰਦੇਸ਼ ਭੇਜਣਗੇ, ਜੋ ਸੰਗਤਾਂ ਨੂੰ ਪੜ੍ਹ ਕੇ ਸੁਣਾਇਆ ਜਾਵੇਗਾ। ਮੀਟਿੰਗ ਵਿਚ ਗੁਰਦੀਪ ਸਿੰਘ ਕੋਟ ਮਜਲਸ, ਕੈਪਟਨ ਹਰਪਾਲ ਸਿੰਘ ਚੌਧਰਪੁਰ, ਜਸਵੀਰ ਸਿੰਘ ਗੋਬਿੰਦ ਨਗਰ, ਅਨੂਪ ਸਿੰਘ ਬੋਪਾਰਾਏ ਡੱਲਾ, ਗੁਰਤੇਜ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਜਤਿੰਦਰ ਸਿੰਘ ਭੱਟੀ, ਅਵਤਾਰ ਸਿੰਘ ਚੌਧਰਪੁਰ, ਸ਼ਮਸ਼ੇਰ ਸਿੰਘ ਬਟਾਲਾ, ਦਿਲਬਾਗ ਸਿੰਘ ਬਟਾਲਾ, ਰਜਿੰਦਰ ਸਿੰਘ ਸੋਨੂੰ, ਜਸਬੀਰ ਸਿੰਘ, ਹਰਮੀਤ ਸਿੰਘ, ਗੁਰਦੀਪਕ ਸਿੰਘ, ਅਭਿਸ਼ੇਕ ਕੁਮਾਰ, ਵਿਕਰਮਜੀਤ ਸਿੰਘ, ਤਜਿੰਦਰ ਸਿੰਘ ਆਦਿ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਸਰਬਸੁੱਖ ਹਸਪਤਾਲ ਬਟਾਲਾ ਨੇ ਕੀਤੀ ਪਹਿਲਕਦਮੀ ਅਗਲੀ ਖ਼ਬਰ ਜਥੇਦਾਰ ਸੇਖਵਾਂ ਨੂੰ ਪੀ.ਏ.ਸੀ ਦਾ ਮੈਂਬਰ ਬਣਾਏ ਜਾਣ ’ਤੇ ਯੂਥ ਆਗੂਆਂ ਨੇ ਕੀਤਾ ਸਨਮਾਨਿਤ
Ad Position 24