27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

27 ਦੇ ਮਹਾਂਬੰਦ ਨੂੰ ਲੈ ਕੇ ਮੈਰੀਟੋਰੀਅਸ ਸਕੂਲ ਸਟਾਫ ਨੇ ਹਿੱਸਾ ਬਣਨ ਦਾ ਕੀਤਾ ਐਲਾਨ

ਗੁਰਦਾਸਪੁਰ, 26 ਅਗਸਤ (ਚੱਕਰਾਜਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸਮੂਹਿਕ ਛੁੱਟੀ ਲੈ ਕੇ ਮਹਾਂਬੰਦ ਦਾ ਐਲਾਨ ਕੀਤਾ ਗਿਆ ਹੈ। ਇਸੇ ਸਬੰਧ ਵਿਚ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦੇ ਸਮੂਹ ਸਟਾਫ ਵਲੋਂ ਵੀ ਸਮੂਹਿਕ ਛੁੱਟੀ ਲੈ ਕੇ ਇਸ ਮਹਾਂਬੰਦ ਦਾ ਹਿੱਸਾ ਬਣਨ ਦਾ ਐਲਾਨ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 27-08-2026
ਗੁਰਦਾਸਪੁਰ, 26 ਅਗਸਤ (ਚੱਕਰਾਜਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸਮੂਹਿਕ ਛੁੱਟੀ ਲੈ ਕੇ ਮਹਾਂਬੰਦ ਦਾ ਐਲਾਨ ਕੀਤਾ ਗਿਆ ਹੈ। ਇਸੇ ਸਬੰਧ ਵਿਚ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦੇ ਸਮੂਹ ਸਟਾਫ ਵਲੋਂ ਵੀ ਸਮੂਹਿਕ ਛੁੱਟੀ ਲੈ ਕੇ ਇਸ ਮਹਾਂਬੰਦ ਦਾ ਹਿੱਸਾ ਬਣਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਉਹ ਪਿਛਲੇ 12 ਸਾਲਾ ਤੋਂ ਕੱਚੀ ਨੌਕਰੀ ਦਾ ਸੰਤਾਪ ਹੰਢਾ ਰਹੇ ਹਨ ਅਤੇ ਆਪਣੇ ਰੁਜ਼ਗਾਰ ਨੂੰ ਪੱਕਾ ਕਰਨ ਲਈ ਲਗਾਤਾਰ ਧਰਨੇ ਮੁਜ਼ਾਹਰੇ ਕਰ ਰਹੇ ਹਨ। ਪਰ ਅਖੌਤੀ ਇਨਕਲਾਬੀ ਸਰਕਾਰ ਨੇ ਸਾਢੇ ਚਾਰ ਸਾਲ ਲਾਰੇ ਲਗਾ ਕੇ ਕੱਢ ਦਿੱਤੇ। ਅਧਿਆਪਕਾਂ ਨੇ ਫੈਸਲਾ ਕੀਤਾ ਕਿ ਉਹ ਸਮੂਹਿਕ ਛੁੱਟੀ ਲੈ ਕੇ ਇਸ ਬੰਦ ਨੂੰ ਸਫਲ ਬਣਾਉਗੇ। ਇਸ ਮੌਕੇ ਰਾਜੇਸ਼ ਕੁਮਾਰ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਸ਼ਸ਼ੀ ਪਾਲ, ਦੀਪਾ, ਚੰਦਨ, ਸ਼ਰਨਜੀਤ ਕੌਰ, ਅਮਨਦੀਪ ਕੌਰ, ਨੇਹਾ, ਸੀਮਾ, ਰੁਪਾਲੀ, ਸਪਨਾ, ਅਮਿਤਾ ਆਦਿ ਸਟਾਫ ਮੈਂਬਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਜਥੇ. ਜੌਲੀ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਜਥੇਦਾਰ ਬਾਜਵਾ ਸਮੇਤ ਹੋਰ ਲੋਕ ਪਹੁੰਚੇ ਅਗਲੀ ਖ਼ਬਰ ਦੀਨਾਨਗਰ ਤਹਿਸੀਲ ’ਚ ਹੋ ਰਹੀ ਖੱਜਲ ਖੁਆਰੀ ਖਿਲਾਫ਼ ਸੰਘਰਸ਼ ਦੀ ਚਿਤਾਵਨੀ ਦਿਤੀ
Ad Position 24