ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ’ਚ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ
ਬਟਾਲਾ, 26 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ. ਬੀ.
ਬਟਾਲਾ, 26 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ.ਬੀ.ਐੱਸ.ਈ.) ਕਾਦੀਆਂ ਵਲੋਂ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਕੂਲ ਵਿਚ ਵਿਦਿਆਰਥੀਆਂ ਵਲੋਂ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਸੁੰਦਰ ਰੱਖੜੀਆਂ ਤਿਆਰ ਕੀਤੀਆਂ ਗਈਆਂ, ਜਿਸ ਵਿਚ ਹਰ ਕਲਾਸ ਦੇ ਵਿਦਿਆਰਥੀ ਨੇ ਭਾਗ ਲਿਆ। ਵਿਦਿਆਰਥੀਆਂ ਵਲੋਂ ਭੈਣ-ਭਰਾ ਦੇ ਪਿਆਰ ਦਾ ਪਵਿੱਤਰ ਤਿਉਹਾਰ ਰੱਖੜੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਗਈਆਂ ਰੱਖੜੀਆਂ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਨੰਬਰ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਸੰਧੂ ਤੇ ਪ੍ਰਿੰਸੀਪਲ ਸੁਖਜਿੰਦਰ ਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਦੱਸਦੇ ਹੋਏ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ, ਨਵਪ੍ਰੀਤ ਕੌਰ, ਮੋਨਿਕਾ, ਅਰਵਿੰਦਰ, ਅਮਤੁਲ, ਨਵਨੀਤ ਅਤੇ ਸਮੂਹ ਸਟਾਫ਼ ਹਾਜ਼ਰ ਸਨ।