ਜ਼ਿਲ੍ਹਾ ਪੱਧਰੀ ਬਾਸਕਿਟਬਾਲ ਟੂਰਨਾਮੈਂਟ ’ਚ ਗੁਰੂ ਰਾਮਦਾਸ ਅਕੈਡਮੀ ਦਾ ਸ਼ਾਨਦਾਰ ਪ੍ਰਦਰਸ਼ਨ
ਗੁਰਦਾਸਪੁਰ, 26 ਅਗਸਤ (ਚੱਕਰਾਜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਅੰਡਰ-19 ਲੜਕਿਆਂ ਦਾ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਗੁਰਦਾਸਪੁਰ, 26 ਅਗਸਤ (ਚੱਕਰਾਜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਅੰਡਰ-19 ਲੜਕਿਆਂ ਦਾ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਟੂਰਨਾਮੈਂਟ ਵਿਚ ਗੁਰੂ ਰਾਮਦਾਸ ਅਕੈਡਮੀ ਦੇ ਅੰਡਰ-19 ਲੜਕਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜਦੋਂ ਕਿ ਸਕੂਲ ਦੇ 6 ਖਿਡਾਰੀਆਂ ਦੀ ਐਸ.ਜੀ.ਐਫ.ਆਈ ਸਟੇਟ ਪੱਧਰੀ ਮੁਕਾਬਲੇ ਲਈ ਚੋਣ ਹੋਈ ਹੈ। ਚੁਣੇ ਗਏ ਖਿਡਾਰੀਆਂ ਵਿਚ ਅਰਬਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ, ਨਮਨ ਮਹਾਜਨ, ਭਨਜੋਤ ਸਿੰਘ, ਦਿਲਰੋਜ਼ਪ੍ਰੀਤ ਸਿੰਘ ਅਤੇ ਗੁਰਲਾਲ ਸਿੰਘ ਸ਼ਾਮਿਲ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕੰਵਲਜੀਤ ਕੌਰ ਅਤੇ ਡਾਇਰੈਕਟਰ ਜਗਤਾਰ ਸਿੰਘ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਸਟੇਟ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ।