29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਐਨ.ਐਚ.ਐਮ. ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਅਰਥੀ ਫੂਕ ਪ੍ਰਦਰਸ਼ਨ

ਪਠਾਨਕੋਟ, 26 ਅਗਸਤ (ਸੁਮਿਤ)-ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.

Ad Position 21
No active advertisement
ਅਜੀਤ ਡੈਸਕ 27-08-2026
ਪਠਾਨਕੋਟ, 26 ਅਗਸਤ (ਸੁਮਿਤ)-ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਦੀਪਿਕਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਯੂਨੀਅਨ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਸਬੰਧੀ ਰੋਸ ਜ਼ਾਹਿਰ ਕੀਤਾ । ਯੂਨੀਅਨ ਆਗੂਆਂ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਤਹਿਤ ਸਿਹਤ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਈ ਵਾਰ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ ਹੈ, ਪਰ ਇਸ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਕੀਤਾ ਗਿਆ । ਜ਼ਿਲ੍ਹਾ ਪ੍ਰਧਾਨ ਦੀਪਿਕਾ ਸ਼ਰਮਾ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਸਿਹਤ ਵਿਭਾਗ ਦੀਆਂ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ । ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਬਣਦਾ ਧਿਆਨ ਨਹੀਂ ਦਿੱਤਾ ਜਾ ਰਿਹਾ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿੱਤੇ ਜਾਣ । ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । ਇਸ ਮੌਕੇ ਵੱਡੀ ਗਿਣਤੀ ਵਿਚ ਐਨ.ਐਚ.ਐਮ. ਮੁਲਾਜ਼ਮ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਮੰਡਲ ਪਠਾਨਕੋਟ ਦੀ ਮੀਟਿੰਗ ਸੰਪੰਨ ਅਗਲੀ ਖ਼ਬਰ ਬੀ.ਐਸ.ਐਫ. ਦੇ ਜਵਾਨਾਂ ਨੂੰ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਉਹਾਰ
Ad Position 24