ਭਾਜਪਾ ਮੰਡਲ ਪਠਾਨਕੋਟ ਦੀ ਮੀਟਿੰਗ ਸੰਪੰਨ
ਪਠਾਨਕੋਟ, 26 ਅਗਸਤ (ਸੁਮਿਤ)-ਭਾਰਤੀ ਜਨਤਾ ਪਾਰਟੀ ਮੰਡਲ ਪਠਾਨਕੋਟ ਦੀ ਮੀਟਿੰਗ ਮੰਡਲ ਪ੍ਰਧਾਨ ਨਿਪੁੰਨ ਗੁਪਤਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ । ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਸੰਗਠਨਾਤਮਿਕ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ।
ਪਠਾਨਕੋਟ, 26 ਅਗਸਤ (ਸੁਮਿਤ)-ਭਾਰਤੀ ਜਨਤਾ ਪਾਰਟੀ ਮੰਡਲ ਪਠਾਨਕੋਟ ਦੀ ਮੀਟਿੰਗ ਮੰਡਲ ਪ੍ਰਧਾਨ ਨਿਪੁੰਨ ਗੁਪਤਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ । ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਸੰਗਠਨਾਤਮਿਕ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਮੀਟਿੰਗ ਵਿਚ ਮੰਡਲ ਪੱਧਰ ’ਤੇ ਸੰਗਠਨ ਦੀਆਂ ਗਤੀਵਿਧੀਆਂ, ਕਾਰਕੁਨਾਂ ਦੀ ਸਰਗਰਮ ਭਾਗੀਦਾਰੀ ਅਤੇ ਆਉਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਬਾਰੇ ਚਰਚਾ ਕੀਤੀ ਗਈ । ਅਹੁਦੇਦਾਰਾਂ ਨੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ ਦਿੱਤਾ । ਇਸ ਮੌਕੇ ਮੰਡਲ ਕੋਰ ਟੀਮ ਦੇ ਮੈਂਬਰਾਂ ਸਮੇਤ ਸਾਰੇ ਪ੍ਰਮੁੱਖ ਅਹੁਦੇਦਾਰ ਹਾਜ਼ਰ ਰਹੇ । ਮੀਟਿੰਗ ਦੌਰਾਨ ਸੰਗਠਨਾਤਮਿਕ ਕੰਮਾਂ ਨੂੰ ਹੋਰ ਗਤੀ ਦੇਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਬੂਥ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ । ਮੰਡਲ ਪ੍ਰਧਾਨ ਨਿਪੁਨ ਗੁਪਤਾ ਨੇ ਸਾਰੇ ਅਹੁਦੇਦਾਰਾਂ ਅਤੇ ਕਾਰਕੁਨਾਂ ਨੂੰ ਸੰਗਠਨ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਸਰਗਰਮੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ।