26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਰੁਦ੍ਰਾਭਿਸ਼ੇਕ ਪ੍ਰੋਗਰਾਮ ਕਰਵਾਇਆ

ਪਠਾਨਕੋਟ, 26 ਅਗਸਤ (ਸੰਧੂ)-ਜੇ. ਐਮ.

Ad Position 21
No active advertisement
ਪ੍ਰੋਗਰਾਮ ਦੀ ਸ਼ਮਾ ਰੌਸ਼ਨ ਕਰਕੇ ਸ਼ੁਰੂਆਤ ਕਰਦੇ ਹੋਏ ਮਹਿਮਾਨ ਤੇ ਪ੍ਰਬੰਧਕ ਅਤੇ ਪ੍ਰੋਗਰਾਮ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ। ਤਸਵੀਰ ਸੰਧੂ 27-08-2026
ਪਠਾਨਕੋਟ, 26 ਅਗਸਤ (ਸੰਧੂ)-ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਰੁਦ੍ਰਾਭਿਸ਼ੇਕ ਅਤੇ ਪੂਜਾ-ਅਰਚਨਾ ਦਾ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਤੇ ਭਗਤੀ ਭਾਵ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਨੁਜ ਸੂਦ, ਚੇਅਰਪਰਸਨ ਵੰਦਨਾ ਸੂਦ ਅਤੇ ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਸ਼ਿਮਲਾ ਦੇ ਡਾਇਰੈਕਟਰ ਸੋਮਾਂਸ਼ੂ ਸੂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਡਾ: ਨੀਰਜ ਮੋਹਨ ਪੁਰੀ ਦੀ ਅਗਵਾਈ ਹੇਠ ਕੀਤਾ ਗਿਆ। ਵਿਦਿਆਰਥੀਆਂ ਨੇ ਨ੍ਰਿਤ ਤੇ ਨਾਟਕ ਪੇਸ਼ਕਾਰੀਆਂ ਰਾਹੀਂ ਧਾਰਮਿਕ ਅਤੇ ਸੱਭਿਆਚਾਰਕ ਰੰਗ ਪੇਸ਼ ਕੀਤਾ। ਇਸ ਤੋਂ ਬਾਅਦ ਗੁਰੂ ਜੀ ਵਲੋਂ ਵਿਧੀਵਤ ਮੰਤਰ ਉਚਾਰਨ ਨਾਲ ਸ੍ਰੀ ਰੁਦ੍ਰਾਭਿਸ਼ੇਕ ਪੂਜਾ ਕਰਵਾਈ ਗਈ। ਮੁੱਖ ਮਹਿਮਾਨ ਅਨੁਜ ਸੂਦ, ਵੰਦਨਾ ਸੂਦ ਅਤੇ ਸੋਮਾਂਸ਼ੂ ਸੂਦ ਨੇ ਕਿਹਾ ਕਿ ਸਾਉਣ ਮਹੀਨਾ ਭਗਵਾਨ ਸ਼ਿਵ ਦੀ ਆਰਾਧਨਾ ਲਈ ਪਵਿੱਤਰ ਮੰਨਿਆ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਡਾ: ਨੀਰਜ ਮੋਹਨ ਪੁਰੀ ਨੇ ਕਿਹਾ ਕਿ ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਭਾਰਤੀ ਸੱਭਿਆਚਾਰ, ਸੰਸਕਾਰਾਂ ਅਤੇ ਆਧਿਆਤਮਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ।
Ad Position 22
No active advertisement
ਪਿਛਲੀ ਖ਼ਬਰ ਸਮੇਂ ਸਿਰ ਬਿਜਲੀ ਬਿੱਲ ਜਮ੍ਹਾਂ ਕਰਵਾ ਕੇ ਵਿਭਾਗੀ ਕਾਰਵਾਈ ਤੋਂ ਬਚੋ- ਇੰਜੀ: ਜਸਵਿੰਦਰਪਾਲ ਅਗਲੀ ਖ਼ਬਰ ਖ਼ੂਨਦਾਨ ਪ੍ਰਤੀ ਜਾਗਰੂਕਤਾ ਲਈ ਰਮਾ ਚੋਪੜਾ ਮਹਾਂਵਿਦਿਆਲਿਆ ਵਲੋਂ ਵਿਸ਼ੇਸ਼ ਪ੍ਰੋਗਰਾਮ
Ad Position 24