26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਜਪਾ ਨਾਰਥ ਮੰਡਲ ਦੀ ਮੀਟਿੰਗ ’ਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪਠਾਨਕੋਟ, 26 ਅਗਸਤ (ਸੰਧੂ)-ਭਾਰਤੀ ਜਨਤਾ ਪਾਰਟੀ ਨੋਰਥ ਮੰਡਲ ਪਠਾਨਕੋਟ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਨਿਪੁਣ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਸੰਗਠਨਾਤਮਕ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-08-2026
ਪਠਾਨਕੋਟ, 26 ਅਗਸਤ (ਸੰਧੂ)-ਭਾਰਤੀ ਜਨਤਾ ਪਾਰਟੀ ਨੋਰਥ ਮੰਡਲ ਪਠਾਨਕੋਟ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਨਿਪੁਣ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਸੰਗਠਨਾਤਮਕ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੰਡਲ ਦੀ ਕੋਰ ਟੀਮ ਤੇ ਸਾਰੇ ਪ੍ਰਮੁੱਖ ਅਹੁਦੇਦਾਰ ਹਾਜ਼ਰ ਰਹੇ। ਮੀਟਿੰਗ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਬਿਹਤਰ ਤਾਲਮੇਲ ਬਣਾਉਣ ਅਤੇ ਆਉਣ ਵਾਲੇ ਸੰਗਠਨਾਤਮਕ ਪ੍ਰੋਗਰਾਮਾਂ ਦੀ ਰੂਪਰੇਖਾ ਸਬੰਧੀ ਚਰਚਾ ਕੀਤੀ । ਉਨ੍ਹਾਂ ਨੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਦੀ ਮਾਰ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ, ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਵਧਦੇ ਖੰਡ, ਗੁੜ ਦੇ ਭਾਅ ਦੇ ਕਾਰਨ... ਅਗਲੀ ਖ਼ਬਰ ਪਾਣੀ-ਬਿਜਲੀ ਦੀ ਕਿੱਲਤ ਨੂੰ ਲੈ ਕੇ ਵਾਰਡ ਨੰਬਰ 11 ਦੇ ਲੋਕਾਂ ’ਚ ਭਾਰੀ ਰੋਸ
Ad Position 24