28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਆਰ.ਐਮ.ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਕੱਲ੍ਹ ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸ਼ੋਸਿਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਰ.ਐਮ. ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪਧਾਨ ਡਾ.ਚਮਨ ਲਾਲ ਬਟਾਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਡਾ. ਅਸ਼ੋਕ ਕੁਮਾਰ ਬਟਾਲਾ ਦੀ ਪ੍ਰਧਾਨਗੀ ਹੇਠ 29 ਅਗਸਤ ਨੂੰ ਡਾ. ਬੀ.ਆਰ.ਅੰਬੇਡਕਰ ਸੀਨੀਅਰ ਸੰਕੈਡਰੀ ਸਕੂਲ ਠਠਿਆਰੀ ਗੇਟ ਬਟਾਲਾ ਵਿਖੇ ਹੋਵੇਗੀ। ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਡਾ. ਲਖਵਿੰਦਰ ਸਿੰਘ ਸੰਧੂ ਔਲਖ ਨੇ ਦੱਸਿਆ ਕਿ ਮੀਟਿੰਗ ’ਚ ਡਾ. ਸਨੇਹ ਸਿੰਘ ਐਮ.ਡੀ. ਨਿਊਰੋਸਾਈਕੈਟਰਿਸਟ ਸਾਬਕਾ ਸੀਨੀਅਰ ਰੈਂਜੀਡੇਂਟ, ਮੈਂਟਲ ਹਸਪਤਾਲ ਅੰਮ੍ਰਿਤਸਰ ਵਾਲੇ ਵਿਸ਼ੇਸ ਤੌਰ ’ਤੇ ਪਹੁੰਚਰਹੇ ਹਨ। ਉਹ ਮੀਟਿੰਗ ’ਚ ਹਾਜ਼ਰ ਡਾਕਟਰਾਂ ਨੂੰ ਦਿਮਾਗ ਦੀਆਂ ਵੱਖ ਵੱਖ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣਗੇ। ਦੇਸ ਰਾਜ ਸਿੰਘ ਧੁੱਗਾ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ, ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ’ਚ-ਧੁੱਗਾ

ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ: ਦੇਸ ਰਾਜ ਸਿੰਘ ਧੁੱਗਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸ: ਧੁੱਗਾ ਨੇ ਸ: ਬਾਦਲ ਦੀ ਸਿਹਤ ਦਾ ਹਾਲ-ਚਾਲ ਜਾਣਿਆਂ ਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 28-08-2026
ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ: ਦੇਸ ਰਾਜ ਸਿੰਘ ਧੁੱਗਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸ: ਧੁੱਗਾ ਨੇ ਸ: ਬਾਦਲ ਦੀ ਸਿਹਤ ਦਾ ਹਾਲ-ਚਾਲ ਜਾਣਿਆਂ ਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਪਰੰਤ ਸ: ਧੁੱਗਾ ਨੇ ਕਿਹਾ ਕਿ ਸ: ਸੁਖਬੀਰ ਸਿੰਘ ਬਾਦਲ ਪੂਰੀ ਤਰ੍ਹਾਂ ਚੜ੍ਹਦੀ ਕਲਾ ’ਚ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬ ਦਿਨੋ-ਦਿਨ ਵਧਦੀ ਚੜ੍ਹਤ ਵੇਖ ਕੇ ਵਿਰੋਧੀ ਪਾਰਟੀਆਂ ਪੂਰੀ ਤਰ੍ਹਾਂ ਬੁਖਲਾਹਟ ’ਚ ਹਨ। ਸ: ਧੁੱਗਾ ਨੇ ਕਿਹਾ ਕਿ ਇਸ ਮੌਕੇ ਸ: ਬਾਦਲ ਨੇ ਉਨ੍ਹਾਂ ਨੂੰ ਤਕੜੇ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਥਾਪੜਾ ਦਿੱਤਾ ਤੇ ਕਿਹਾ ਕਿ ਮਿਹਨਤੀ ਵਰਕਰਾਂ ਨੂੰ ਪਾਰਟੀ ਨੇ ਹਮੇਸ਼ਾ ਮਾਣ-ਸਤਿਕਾਰ ਦਿੱਤਾ ਹੈ ਤੇ ਅੱਗੇ ਵੀ ਇਹ ਮਾਣ-ਸਤਿਕਾਰ ਬਹਾਲ ਰੱਖਿਆ ਜਾਵੇਗਾ। ਇਸ ਮੌਕੇ ਹੋਰ ਵੀ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀ. ਸੈਕੰ. ਸਕੂਲ ਨਬੀਪੁਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਆ... ਅਗਲੀ ਖ਼ਬਰ ਐਸ.ਆਈ.ਆਰ ਦੌਰਾਨ 2003 ਦੀ ਲਿਸਟ ’ਚ ਹੋਈਆਂ ਗਲਤੀਆਂ ਦੀ ਸੋਧ ਪਿੰਡ ਪੱਧਰ ’ਤੇ ਕਰਨ ਦੀ ਮੰਗ
Ad Position 24