28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀ. ਸੈਕੰ. ਸਕੂਲ ਨਬੀਪੁਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਆਲ ਇੰਡੀਅਨ ਨੈਸ਼ਨਲ ਐੱਸ. ਸੀ. ਵਿੰਗ ਦੇ ਚੇਅਰਮੈਨ ਰਜਿੰਦਰਪਾਲ ਗੌਤਮ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ

ਬਟਾਲ, 27 ਅਗਸਤ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਐੱਸ. ਸੀ.

Ad Position 21
No active advertisement
ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਹੋਈ ਵਿਚਾਰ ਚਰਚਾ-ਸ਼ਾਹਬਾਦ 28-08-2026
ਬਟਾਲ, 27 ਅਗਸਤ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਐੱਸ.ਸੀ. ਵਿੰਗ ਦੇ ਉਪ ਚੇਅਰਮੈਨ ਅਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਐੱਸ.ਸੀ. ਵਿੰਗ ਨੂੰ ਮਜ਼ਬੂਤ ਕਰਨ ਲਈ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਐੱਸ.ਸੀ. ਭਾਈਚਾਰੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਆਲ ਇੰਡੀਆ ਨੈਸ਼ਨਲ ਐਸ.ਸੀ. ਵਿੰਗ ਦੇ ਚੇਅਰਮੈਨ ਅਤੇ ਉੱਤਰ ਪ੍ਰਦੇਸ਼ ਦੇ ਇੰਚਾਰਜ ਰਜਿੰਦਰਪਾਲ ਗੌਤਮ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਸ਼ਾਹਬਾਦ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਵਲੋਂ ਮੈਨੂੰ ਐਸ.ਸੀ. ਵਿੰਗ ਦੇ ਉਪ ਚੇਅਰਮੈਨ ਨਿਯੁਕਤ ਕਰਕੇ ਮੈਨੂੰ ਵੱਡੀ ਜਿੰਮੇਵਾਰੀ ਦਿੱਤੀ ਹੈ। ਇਸ ਜਿੰਮੇਵਾਰੀ ਨੂੰ ਪੂਰਾ ਕਰਨ ਲਈ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਖਾਸ ਕਰ ਐਸ.ਸੀ. ਭਾਈਚਾਰੇ ਨੂੰ ਪੰਜਾਬ ਵਿਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਪਹੁੰਚ ਕੇ ਕਾਂਗਰਸ ਪਾਰਟੀ ਐਸ.ਸੀ. ਵਿੰਗ ਦੀ ਪੰਜਾਬ ਦੀ ਟੀਮ ਜਿਸ ’ਚ ਪੰਜਾਬ ਐਸ.ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ, ਮੈਡਮ ਜਾਮਨੀ ਗੋਮਰ ਤੋਂ ਇਲਾਵਾ ਹੋਰ ਆਗੂਆਂ ਦੇ ਨਾਲ ਮਿਲ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਪੂਰੀ ਤਿਆਰੀ ਹੋ ਚੁੱਕੀ ਹੈ ਤੇ ਕਾਂਗਰਸ ਪਾਰਟੀ ਪੰਜਾਬ ਵਿਚ ਵੱਡੇ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਤੇ ਖਾਸ ਕਰ ਐਸ.ਸੀ. ਭਾਈਚਾਰੇ ਦੇ ਲੋਕ ਪੰਜਾਬ ’ਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ ਤੇ ਪੰਜਾਬ ਦੇ ਲੋਕਾਂ ਨੂੰ ਪਹਿਲੀਆਂ ਕਾਂਗਰਸ ਦੀਆਂ ਸਰਕਾਰਾਂ ਵਾਂਗ ਸੁੱਖ ਸਹੂਲਤਾਂ ਦੇ ਗੱਫੇ ਮਿਲਣਗੇ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ’ਚ ਵੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਗਤੀਵਿਧੀਆਂ ਤੇਜ਼ ਕੀਤੀਆਂ ਗਈਆਂ ਹਨ ਅਤੇ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਐੱਨ.ਆਰ.ਆਈ. ਕੁਲਬੀਰ ਸਿੰਘ ਘੁੰਮਣ ਜਰਮਨ ਵਲੋਂ ਰੋਸ ਦਾ ਅਗਲੀ ਖ਼ਬਰ ਆਰ.ਐਮ.ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਕੱਲ੍ਹ ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸ਼ੋਸਿਏਸ਼ਨ...
Ad Position 24