27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜੀ. ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਬੀ.ਐਸ.ਐਫ. ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਕੋਟਲੀ ਸੂਰਤ ਮੱਲ੍ਹੀ, 27 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਜੀ.

Ad Position 21
No active advertisement
ਅਜੀਤ ਡੈਸਕ 28-08-2026
ਕੋਟਲੀ ਸੂਰਤ ਮੱਲ੍ਹੀ, 27 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ 113 ਬਟਾਲੀਅਨ ਬੀ.ਐਸ.ਐਫ. ਵਿਖੇ ਦੇਸ਼ ਦੀ ਰਾਖੀ ਕਰ ਰਹੇ ਬਹਾਦਰ ਜਵਾਨਾਂ ਨਾਲ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਜਵਾਨਾਂ ਦੀਆਂ ਕਲਾਈਆਂ ’ਤੇ ਰੱਖੜੀਆਂ ਬੰਨ੍ਹ ਕੇ ਉਨ੍ਹਾਂ ਪ੍ਰਤੀ ਪਿਆਰ, ਸਤਿਕਾਰ ਤੇ ਕ੍ਰਿਤਜਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਅਸਿਸਟੈਂਟ ਕਮਾਂਡਰ ਨਮਨ ਸਿੰਘ ਤੇ ਉਨ੍ਹਾਂ ਦੇ ਨਾਲ ਜੈ ਸਿੰਘ, ਮਿਤਲੇਸ਼ ਕੁਮਾਰ, ਅਦਿਤਿਆ ਕੁਮਾਰ ਸਿੰਘ ਸਮੇਤ ਬੀ.ਐਸ.ਐਫ. ਦੇ ਹੋਰ ਜਵਾਨ ਹਾਜ਼ਰ ਸਨ। ਜਵਾਨਾਂ ਵਲੋਂ ਵਿਦਿਆਰਥੀਆਂ ਦਾ ਪਿਆਰ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ ਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦੇ ਗੁੱਟ ਉੱਤੇ ਰੱਖੜੀਆਂ ਸਜਾਈਆਂ ਗਈਆਂ। ਜਵਾਨਾਂ ਵਲੋਂ ਵਿਦਿਆਰਥੀਆਂ ਲਈ ਚਾਹ-ਪਾਣੀ ਤੇ ਪਕੌੜਿਆਂ ਦਾ ਪ੍ਰਬੰਧ ਵੀ ਕੀਤਾ ਗਿਆ। ਅਸਿਸਟੈਂਟ ਕਮਾਂਡਰ ਨਮਨ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਦੇਸ਼ ਸੇਵਾ ਲਈ ਭਾਰਤੀ ਸੈਨਾ ਅਤੇ ਸੁਰੱਖਿਆ ਬਲਾਂ ਵਿਚ ਕਰੀਅਰ ਬਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹਨ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਿਰ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਵਿਭਾਗ ਦੀ ਅਥਲੈਟਿਕਸ ਟਰਾਫ਼ੀ ਕੀਤੀ ਆਪਣੇ ਨਾਂਅ ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀ. ਸੈਕੰ. ਸਕੂਲ ਨਬੀਪੁਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
Ad Position 24