27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਵਹਿੱਤਕਾਰੀ ਵਿੱਦਿਆ ਮੰਦਿਰ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਵਿਭਾਗ ਦੀ ਅਥਲੈਟਿਕਸ ਟਰਾਫ਼ੀ ਕੀਤੀ ਆਪਣੇ ਨਾਂਅ

ਫ਼ਤਹਿਗੜ੍ਹ ਚੂੜੀਆਂ, 27 ਅਗਸਤ (ਐੱਮ. ਐੱਸ.

Ad Position 21
No active advertisement
ਸਨਿਚਰਵਾਰ, 1 ਅਗਸਤ, 2026 28-08-2026
ਫ਼ਤਹਿਗੜ੍ਹ ਚੂੜੀਆਂ, 27 ਅਗਸਤ (ਐੱਮ.ਐੱਸ. ਫੁੱਲ)-ਫ਼ਤਹਿਗੜ੍ਹ ਚੂੜੀਆਂ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ, ਫ਼ਤਹਿਗੜ੍ਹ ਚੂੜੀਆਂ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਵਿਭਾਗ ਦੀਆਂ ਅਥਲੈਟਿਕਸ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਅਥਲੈਟਿਕਸ ਮੁਕਾਬਲੇ ਮਾਧਵ ਵਿੱਦਿਆ ਨਿਕੇਤਨ ਅੰਮ੍ਰਿਤਸਰ ਵਿਖੇ ਕਰਵਾਏ ਗਏ। ਇਸ ’ਚ ਅੰਮ੍ਰਿਤਸਰ ਵਿਭਾਗ ਦੇ 4 ਸਕੂਲਾਂ ਮਾਧਵ ਵਿੱਦਿਆ ਨਿਕੇਤਨ ਅੰਮ੍ਰਿਤਸਰ, ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਫ਼ਤਹਿਗੜ੍ਹ ਚੂੜੀਆਂ, ਸਰਵਹਿੱਤਕਾਰੀ ਵਿੱਦਿਆ ਮੰਦਿਰ ਤਰਨ ਤਾਰਨ ਤੇ ਵਿਕਰਾਂਤ ਸਰਵਹਿੱਤਕਾਰੀ ਵਿੱਦਿਆ ਮੰਦਿਰ ਡੇਰਾ ਬਾਬਾ ਨਾਨਕ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ, ਫ਼ਤਹਿਗੜ੍ਹ ਚੂੜੀਆਂ ਦੇ ਖਿਡਾਰੀਆਂ ਨੇ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਸਥਾਨ ਹਾਸਲ ਕੀਤੇ। ਜਸ਼ਨਪ੍ਰੀਤ ਨੇ 400 ਮੀਟਰ ਦੌੜ ’ਚ ਪਹਿਲਾ, ਹਰਲੀਨ ਨੇ 200 ਮੀਟਰ ਦੌੜ ’ਚ ਪਹਿਲਾ, ਜਸਪ੍ਰੀਤ ਕੌਰ ਨੇ 100 ਮੀਟਰ ਦੌੜ ’ਚ ਤੀਜਾ, ਹਰਗੁਨ ਨੇ 400 ਮੀਟਰ ਦੌੜ ਤੇ ਉੱਚੀ ਛਾਲ ਵਿਚ ਪਹਿਲਾ, ਨਵਦੀਪ ਸਿੰਘ ਨੇ 200 ਮੀਟਰ ਦੌੜ ’ਚ ਪਹਿਲਾ, ਹੁਸਨ ਮਲਿਕ ਨੇ ਲੰਬੀ ਛਾਲ ’ਚ ਪਹਿਲਾ, ਦਿਲਪ੍ਰੀਤ ਸਿੰਘ ਨੇ ਗੋਲਾ ਸੁੱਟਣ ’ਚ ਪਹਿਲਾ ਤੇ ਅੰਸ਼ੂ ਨੇ ਜੈਵਲਿਨ ਥ੍ਰੋਅ ਤੇ 3000 ਮੀਟਰ ਦੌੜ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਖਿਡਾਰੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਸਦਕਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਫ਼ਤਹਿਗੜ੍ਹ ਚੂੜੀਆਂ ਨੇ ਅੰਮ੍ਰਿਤਸਰ ਵਿਭਾਗ ਦੀ ਅਥਲੈਟਿਕਸ ਟਰਾਫ਼ੀ ਆਪਣੇ ਨਾਮ ਕਰ ਲਈ। ਇਸ ਸ਼ਾਨਦਾਰ ਜਿੱਤ ਨਾਲ ਸਕੂਲ ’ਚ ਖੁਸ਼ੀ ਦੀ ਲਹਿਰ ਦੌੜ ਗਈ। ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਤੇ ਸਮੁੱਚੇ ਸਕੂਲ ਪਰਿਵਾਰ ਦਾ ਸਿਰ ਮਾਣ ਨਾਲ ਉੱਚਾ ਹੋਇਆ। ਇਸ ਮੌਕੇ ਅੰਮ੍ਰਿਤਸਰ ਵਿਭਾਗ ਦੇ ਵਿਭਾਗ ਸਚਿਵ ਸ੍ਰੀਮਾਨ ਰਾਜੇਸ਼ ਮਹਾਜਨ ਵਲੋਂ ਵੱਖ-ਵੱਖ ਮੁਕਾਬਲਿਆਂ ’ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਤਮਗੇ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੀ ਹੌਂਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਮਾਧਵ ਵਿੱਦਿਆ ਨਿਕੇਤਨ, ਅੰਮ੍ਰਿਤਸਰ ਦੀ ਉਪ-ਪ੍ਰਿੰਸੀਪਲ ਕੁਮਾਰੀ ਦਪਿੰਦਰ ਕੌਰ, ਸਰਵਹਿੱਤਕਾਰੀ ਵਿੱਦਿਆ ਮੰਦਿਰ, ਤਰਨ ਤਾਰਨ ਦੀ ਪ੍ਰਿੰਸੀਪਲ ਸੀਮਾ ਰਾਣੀ, ਦੀਦੀ ਸੁਰੇਖਾ, ਕੋਚ ਸੁਖਜਿੰਦਰ ਸਿੰਘ ਤੇ ਕਸ਼ਮੀਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਕੂਲ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਤੇ ਕੋਚ ਨੂੰ ਇਸ ਜਿੱਤ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਵਿਸ਼ਾਲ ਪੰਥਕ ਕਾਨਫਰੰਸ ਅੱਜ-ਐਡਵੋਕੇਟ ਢਿੱਲੋਂ ਪਿੰਡ ਕੋਟਲੀ ਸੈਣ... ਅਗਲੀ ਖ਼ਬਰ ਜੀ. ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਬੀ.ਐਸ.ਐਫ. ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾ...
Ad Position 24