ਸੇਂਟ ਕਬੀਰ ਪਬਲਿਕ ਸਕੂਲ ’ਚ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਮਨਾਇਆ
ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਗੁਰਦਾਸਪੁਰ ਵਿਚ ਭੈਣਾਂ-ਭਰਾਵਾਂ ਦੇ ਅਨਮੋਲ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ ਪ੍ਰਿੰਸੀਪਲ ਐੱਸ. ਬੀ.
ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਗੁਰਦਾਸਪੁਰ ਵਿਚ ਭੈਣਾਂ-ਭਰਾਵਾਂ ਦੇ ਅਨਮੋਲ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ ਪ੍ਰਿੰਸੀਪਲ ਐੱਸ.ਬੀ.ਨਾਯਰ ਦੀ ਸਰਪ੍ਰਸਤੀ ਅਧੀਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਛੇਵੀਂ ਜਮਾਤ ਦੇ ਵਿਦਿਆਰਥੀ ਗੁਨਾਰ ਗੌਤਮ ਦੁਆਰਾ ਰੱਖੜੀ ਦੇ ਤਿਉਹਾਰ ਦੀ ਇਤਿਹਾਸਕ ਮਹਾਨਤਾ ਦੱਸੀ। 11ਵੀਂ ਜਮਾਤ ਦੀਆਂ ਵਿਦਿਆਰਥਣਾਂ ਪੂਰਵਾ ਅਤੇ ਪਰਨੀਤ ਕੌਰ ਨੇ ਸਟੇਜੀ ਕਾਰਵਾਈ ਕਰਦਿਆਂ ਪ੍ਰੋਗਰਾਮ ਨੂੰ ਅੱਗੇ ਤੋਰਿਆ। ਉਪਰੰਤ ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਗਰੁੱਪ ਗੀਤਾਂ ਦੀ ਪੇਸ਼ਕਾਰੀ ਕੀਤੀ। ਇਸ ਦੇ ਨਾਲ ਹੀ ਸਕੂਲ ’ਚ ਪੜ੍ਹਦੀਆਂ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟਾਂ ਤੇ ਰੱਖੜੀਆ ਬੰਨ੍ਹ ਕੇ ਮੂੰਹ ਮਿੱਠਾ ਕਰਾਉਂਦੇ ਹੋਏ ਇਕ-ਦੂਜੇ ਨੂੰ ਸ਼ੁੱਭਕਾਮਨਾਵਾਂ ਦਿੱਤੀਆ। ਸਕੂਲੀ ਵਿਦਿਆਰਥਣਾਂ ਰਸ਼ਮੀਤ ਕੌਰ ਤੇ ਅਮਾਨਤ ਪ੍ਰੀਤ ਕੌਰ ਨੇ ਲਾਜਵਾਬ ਸ਼ਾਇਰੀ ਨਾਲ ਵਿਦਿਆਰਥੀਆਂ ਨੂੰ ਪੰਜਾਬ ਦੇ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਸਕੂਲ ’ਚ ਰੱਖੜੀ ਉਤਸਵ ਨਾਲ ਸੰਬੰਧਿਤ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਸਕੂਲ ਦੇ ਹਾਊਸ ਬੋਰਡਾਂ ਨੂੰ ਹੱਥ ਨਾਲ ਬਣਾਈਆਂ ਹੋਈਆਂ ਰੱਖੜੀਆਂ ਨਾਲ ਸਜਾਇਆ ਗਿਆ। ਸਕੂਲ ਦੇ ਅਧਿਆਪਕ ਜਸਵੀਰ ਕੌਰ ਤੇ ਮੈਡਮ ਸੋਨਿਕਾ ਨੇ ਗੀਤ ਦੀ ਪੇਸ਼ਕਾਰੀ ਕਰਕੇ ਮਾਹੌਲ ’ਚ ਖੂਬ ਰੰਗ ਬੰਨਿਆ। ਨਰਸਰੀ ਤੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਦੁਆਰਾ ਕਵਿਤਾਵਾਂ ਸੁਣਾਈਆਂ ਗਈਆਂ। ਸਕੂਲ ’ਚ ਐਲ.ਕੇ.ਜੀ ਤੇ ਯੂ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੇ ਸੁੰਦਰ ਡਾਂਸ ਦੀ ਪੇਸ਼ਕਾਰੀ ਕੀਤੀ ਤੇ ਜੇਤੂ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ’ਚ ਪ੍ਰਿੰਸੀਪਲ ਤੇ ਮੈਨਜਮੈਟ ਮੈਂਬਰਾਂ ਮੈਡਮ ਨਵਦੀਪ ਕੌਰ ਤੇ ਮੈਡਮ ਕੁਲਦੀਪ ਦੁਆਰਾ ਸਮੁੱਚੇ ਸਕੂਲ ਨੂੰ ਰੱਖੜੀ ਦੀ ਵਧਾਈ ਦਿੱਤੀ ਤੇ ਹਮੇਸ਼ਾ ਪਰਿਵਾਰਕ ਸਾਂਝੀਵਾਲਤਾ, ਪਿਆਰ ਤੇ ਵਿਸ਼ਵਾਸ ਨੂੰ ਕਾਇਮ ਰੱਖਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।