27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਿਹਤ ਮੁਲਾਜ਼ਮ ਸਾਂਝਾ ਮੰਚ ਬਟਾਲਾ ਵਲੋਂ ਮਹਾਂ ਹੜਤਾਲ ’ਚ ਭਰਵੀਂ ਸ਼ਮੂਲੀਅਤ

ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਕੀਤੀ ਜਾ ਰਹੀ ਮਹਾਂ ਹੜਤਾਲ ਵਿਚ ਸਿਹਤ ਮੁਲਾਜ਼ਮ ਸਾਂਝਾ ਮੰਚ ਬਟਾਲਾ ਵਲੋਂ ਸਮੂਹ ਸਿਹਤ ਮੁਲਾਜ਼ਮਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ।

Ad Position 21
No active advertisement
ਸਿਹਤ ਮੁਲਾਜ਼ਮ ਹੜਤਾਲ ਕਰਕੇ ਰੋਸ ਦਾ ਪ੍ਰਗਟਾਵਾ ਕਰਦੇ ਹੋਏ। ਤਸਵੀਰ : ਜਤਿੰਦਰ ਕੱਦ 28-08-2026
ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਕੀਤੀ ਜਾ ਰਹੀ ਮਹਾਂ ਹੜਤਾਲ ਵਿਚ ਸਿਹਤ ਮੁਲਾਜ਼ਮ ਸਾਂਝਾ ਮੰਚ ਬਟਾਲਾ ਵਲੋਂ ਸਮੂਹ ਸਿਹਤ ਮੁਲਾਜ਼ਮਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਸਰਕਾਰ ਦੇ ਧਿਆਨ ’ਚ ਲਿਆਂਦੀਆਂ ਜਾ ਰਹੀਆਂ ਮੰਗਾਂ ਸਬੰਧੀ ਵਾਰ-ਵਾਰ ਭਰੋਸੇ ਦਿੱਤੇ ਗਏ, ਪਰ ਮੰਗਾਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਚ ਦੇ ਆਗੂਆਂ ਨੇ ਕਿਹਾ ਕਿ ਸਿਹਤ ਮੁਲਾਜ਼ਮ ਆਪਣੀਆਂ ਡਿਊਟੀਆਂ ਦੌਰਾਨ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਹਮੇਸ਼ਾ ਵਚਨਬੱਧ ਰਹੇ ਹਨ, ਪਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਮਹਾਂ ਹੜਤਾਲ ਸਰਕਾਰ ਨੂੰ ਮੁਲਾਜ਼ਮਾਂ ਦੀ ਏਕਤਾ ਅਤੇ ਤਾਕਤ ਦਾ ਸਪੱਸ਼ਟ ਸੰਦੇਸ਼ ਹੈ ਕਿ ਜੇਕਰ ਸਰਕਾਰ ਵਲੋਂ ਜਲਦ ਹੀ ਮੰਗਾਂ ਦਾ ਠੋਸ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਕੋਆਰਡੀਨੇਟਰ ਸੰਦੀਪ ਸਿੰਘ ਰੇਡੀਓਗ੍ਰਾਫਰ, ਕੰਵਲਜੀਤ ਕੌਰ ਪੰਨੂੰ ਨਰਸਿੰਗ ਸਿਸਟਰ, ਗੁਰਮੇਲ ਸਿੰਘ ਚੀਫ਼ ਫਾਰਮੇਸੀ ਅਫ਼ਸਰ, ਸੀਨੀਅਰ ਪ੍ਰਧਾਨ ਡਾ. ਹਰਪ੍ਰੀਤ ਸਿੰਘ ਈ.ਐਨ.ਟੀ., ਡਾ. ਰਵਿੰਦਰ ਸ਼ਰਮਾ, ਚੇਅਰਪਰਸਨ ਸਤਨਾਮ ਸਿੰਘ ਚੀਫ਼ ਫਾਰਮੇਸੀ ਅਫ਼ਸਰ, ਪ੍ਰਧਾਨ ਮਨਪ੍ਰੀਤ ਸਿੰਘ ਪੰਨੂੰ ਫਾਰਮੇਸੀ ਅਫ਼ਸਰ, ਉਪ ਪ੍ਰਧਾਨ ਹਰਪ੍ਰੀਤ ਕੌਰ ਰੇਡੀਓਗ੍ਰਾਫਰ, ਜਨਰਲ ਸਕੱਤਰ ਮਨਦੀਪ ਕੌਰ ਸਟਾਫ਼ ਨਰਸ, ਨਿਸ਼ਾਨ ਸਿੰਘ ਐਮ.ਐਲ.ਟੀ., ਪ੍ਰੈੱਸ ਸਕੱਤਰ ਕਰਮਬੀਰ ਸਿੰਘ ਪਾਇਲਟ, ਖਜਾਨਚੀ ਗਗਨਦੀਪ ਕੌਰ, ਰਮਨ ਬਾਵਾ, ਆਡੀਟਰ ਜਸਵਿੰਦਰ ਕੌਰ ਚੀਫ਼ ਫਾਰਮੇਸੀ ਅਫ਼ਸਰ, ਸਲਾਹਕਾਰ ਗੁਰਵਿੰਦਰ ਕੌਰ, ਸ਼ਰਨਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ ਲਈ 492 ਭਾਰਤੀ ਖਿਡਾਰੀਆਂ ਦੇ ਦਲ ਨੂੰ ਮਨਜ਼ੂਰੀ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰੇ-ਰਮਨਦੀਪ ਸਿੰਘ ਸੰਧੂ
Ad Position 24