29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੁੱਖਦੇਵ ਸਿੰਘ ਆਲੋਵਾਲ ਨੂੰ ਚੇਅਰਮੈਨ ਬਣਨ ’ਤੇ ਰਾਜੀਵ ਸ਼ਰਮਾ ਨੇ ਕੀਤਾ ਸਨਮਾਨਿਤ

ਧਾਰੀਵਾਲ, 28 ਅਗਸਤ (ਸਵਰਨ ਸਿੰਘ)-ਮੁੱਖਦੇਵ ਸਿੰਘ ਆਲੋਵਾਲ ਦੇ ਧਾਰੀਵਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਬਣਨ ’ਤੇ ਲੋਕ ਸਭਾ ਹਲਕਾ ਗੁਰਦਾਸਪੁਰ ਇੰਚਾਰਜ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਰਾਜੀਵ ਸ਼ਰਮਾ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਇਹ ਪਹਿਲੀ ਪਾਰਟੀ ਹੈ, ਜਿੱਥੇ ਕੋਈ ਇਮਾਨਦਾਰੀ ਨਾਲ ਕੰਮ ਕਰਦਾ ਹੈ ਤਾਂ ਉਸ ਦੀ ਮਿਹਨਤ ਨੂੰ ਆਮ ਆਦਮੀ ਪਾਰਟੀ ਅਹੁਦਿਆਂ ਨਾਲ ਨਿਵਾਜਦੀ ਹੈ।

Ad Position 21
No active advertisement
ਅਜੀਤ ਡੈਸਕ 29-08-2026
ਧਾਰੀਵਾਲ, 28 ਅਗਸਤ (ਸਵਰਨ ਸਿੰਘ)-ਮੁੱਖਦੇਵ ਸਿੰਘ ਆਲੋਵਾਲ ਦੇ ਧਾਰੀਵਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਬਣਨ ’ਤੇ ਲੋਕ ਸਭਾ ਹਲਕਾ ਗੁਰਦਾਸਪੁਰ ਇੰਚਾਰਜ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਰਾਜੀਵ ਸ਼ਰਮਾ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਇਹ ਪਹਿਲੀ ਪਾਰਟੀ ਹੈ, ਜਿੱਥੇ ਕੋਈ ਇਮਾਨਦਾਰੀ ਨਾਲ ਕੰਮ ਕਰਦਾ ਹੈ ਤਾਂ ਉਸ ਦੀ ਮਿਹਨਤ ਨੂੰ ਆਮ ਆਦਮੀ ਪਾਰਟੀ ਅਹੁਦਿਆਂ ਨਾਲ ਨਿਵਾਜਦੀ ਹੈ। ਇਸ ਮੌਕੇ ਚੇਅਰਮੈਨ ਮੁੱਖਦੇਵ ਸਿੰਘ ਆਲੋਵਾਲ ਨੇ ਪਾਰਟੀ ਹਾਈਕਮਾਨ ਦਾ ਜਿੱਥੇ ਧੰਨਵਾਦ ਕੀਤਾ, ਉੱਥੇ ਹੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਇੰਚਾਰਜ ਮੁਨੀਸ ਸਿਸੋਦੀਆ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਹ ਕੋਈ ਅਹੁਦਾ ਸੋਚ ਕੇ ਪਾਰਟੀ ਨਾਲ ਨਹੀਂ ਜੁੜੇ ਸਨ, ਉਹ ਪਾਰਟੀ ਸੋਚ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਚ ਜੁੜੇ ਸਨ ਅਤੇ ਲਗਾਤਾਰ ਦਿਨ-ਰਾਤ ਮਿਹਨਤ ਕਰ ਰਹੇ ਹਨ, ਜਿੱਥੇ ਪਾਰਟੀ ਨੇ ਉਨ੍ਹਾਂ ਤੇ ਉਨ੍ਹਾਂ ਦੇ ਸਾਥੀਆਂ ਨੂੰ ਜਿਨਾਂ ’ਚ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਜੀਵ ਸ਼ਰਮਾ ਤੇ ਲੋਕ ਸਭਾ ਹਲਕਾ ਇੰਚਾਰਜ ਨੂੰ ਵੱਡਾ ਮਾਣ-ਸਨਮਾਨ ਦਿੱਤਾ ਹੈ। ਜਿੱਥੇ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਉੱਪਰ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਵਿਚ ਕੇਵਲ ਆਪਣੇ ਰਿਸ਼ਤੇਦਾਰਾਂ ਤੇ ਸਿਰਫ ਪਰਿਵਾਰਵਾਦ ਨੂੰ ਹੀ ਤਰਜੀਹ ਦਿੱਤੀ ਜਾਂਦੀ ਸੀ, ਪਰ ਇਹ ਪੰਜਾਬ ਵਿਚ ਪਹਿਲੀ ਪਾਰਟੀ ਹੈ, ਜਿੱਥੇ ਆਮ ਘਰਾਂ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਅਰਦਾਸ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ
Ad Position 24