29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੀ.ਐਲ. ਸੰਤੋਸ਼ ਦੇ ਪੰਜਾਬ ਦੌਰੇ ਨਾਲ ਭਾਜਪਾ ਨੂੰ ਮਿਲੇਗਾ ਨਵੀਂ ਤਾਕਤ ਤੇ ਸੰਗਠਨ ਬਣੇਗਾ ਮਜ਼ਬੂਤ-ਨਰੇਸ਼ ਕੁਮਾਰ

ਘਰੋਟਾ, 28 ਅਗਸਤ (ਸੰਜੀਵ ਗੁਪਤਾ)-ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾਮੰਤਰੀ ਬੀ. ਐਲ.

Ad Position 21
No active advertisement
ਮੰਡਲ ਸਕੱਤਰ ਅ ਬਲਾਕ ਸਮਿਤੀ ਮੈਂਬਰ ਨਰੇਸ਼ ਕੁਮਾਰ । 29-08-2026
ਘਰੋਟਾ, 28 ਅਗਸਤ (ਸੰਜੀਵ ਗੁਪਤਾ)-ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾਮੰਤਰੀ ਬੀ.ਐਲ. ਸੰਤੋਸ਼ ਦੇ ਪੰਜਾਬ ਦੌਰੇ ਨਾਲ ਪਾਰਟੀ ਸੰਗਠਨ ਨੂੰ ਨਵੀਂ ਮਜ਼ਬੂਤੀ ਮਿਲੇਗੀ ਤੇ ਵਰਕਰਾਂ ’ਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਇਹ ਗੱਲ ਘਰੋਟਾ ਭਾਜਪਾ ਮੰਡਲ ਸਕੱਤਰ ਤੇ ਬਲਾਕ ਸਮਿਤੀ ਮੈਂਬਰ ਘਰੋਟਾ ਨਰੇਸ਼ ਕੁਮਾਰ ਨੇ ਕਹੀ । ਨਰੇਸ਼ ਕੁਮਾਰ ਨੇ ਕਿਹਾ ਕਿ ਭਾਜਪਾ ਪੰਜਾਬ ’ਚ ਪਾਰਟੀ ਸੰਗਠਨ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਬੀ.ਐਲ. ਸੰਤੋਸ਼ ਦਾ ਪੰਜਾਬ ਦੌਰਾ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਪੂਰੀ ਮਜ਼ਬੂਤੀ ਨਾਲ ਤਿਆਰੀ ਕਰ ਰਹੀ ਹੈ। ਪਾਰਟੀ ਵਰਕਰਾਂ ਨੂੰ ਸੰਗਠਿਤ ਕਰਦੇ ਹੋਏ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਨਾਲ ਵਰਕਰਾਂ ’ਚ ਸਪੱਸ਼ਟਤਾ ਤੇ ਆਤਮਵਿਸ਼ਵਾਸ ਵਧਿਆ ਹੈ । ਨਰੇਸ਼ ਕੁਮਾਰ ਨੇ ਕਿਹਾ ਕਿ ਸੰਗਠਨ ਦੀ ਮਜ਼ਬੂਤੀ, ਵਰਕਰਾਂ ਦੀ ਸਰਗਰਮੀ ਅਤੇ ਜਨਸੰਪਰਕ ਮੁਹਿੰਮ ਰਾਹੀਂ ਭਾਜਪਾ ਪੰਜਾਬ ਵਿੱਚ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਦੇ ਮਾਰਗਦਰਸ਼ਨ ਹੇਠ ਵਰਕਰਾਂ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਭਾਜਪਾ ਮਜ਼ਬੂਤੀ ਨਾਲ ਲੋਕਾਂ ਵਿੱਚ ਪਹੁੰਚੇਗੀ, ਜਿਸ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਡਰਾਉਣ ਧਮਕਾਉਣ ਵਾਲਾ ਫੈਸਲਾ 2027 ’ਚ ਲੈ ਡੁੱਬੇਗਾ-ਪੁਰੇਵਾਲ ਅਗਲੀ ਖ਼ਬਰ ਵੁੱਡ ਬਲਾਸਮ ਸਕੂਲ ’ਚ ਲੋਕ ਨਾਚ ਮੁਕਾਬਲਾ ਕਰਵਾਇਆ
Ad Position 24