28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਐਸ. ਐਮ. ਡੀ.ਆਰ. ਐਸ. ਡੀ. ਕਾਲਜ ਦੇ ਬੀ.ਕਾਮ. ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 28 ਅਗਸਤ (ਸੰਧੂ)-ਐਸ. ਐਮ.

Ad Position 21
No active advertisement
ਅਜੀਤ ਡੈਸਕ 29-08-2026
ਪਠਾਨਕੋਟ, 28 ਅਗਸਤ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਬੀ.ਕਾਮ. ਦੂਜੇ ਸਮੈਸਟਰ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ । ਕਾਲਜ ਦੇ ਪ੍ਰਿੰਸੀਪਲ ਜੀ.ਐਸ. ਰਾਠੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਰਾਧਿਕਾ ਨੇ 8.37 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਜ਼ਿਲ੍ਹੇ ’ਚ ਪਹਿਲਾ, ਕਾਲਜ ’ਚ ਪਹਿਲਾ ਤੇ ਯੂਨੀਵਰਸਿਟੀ ਮੈਰਿਟ ਵਿਚ 13ਵਾਂ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਟੀਆ ਸ਼ਰਮਾ ਨੇ 7.92 ਐਸ.ਜੀ.ਪੀ.ਏ. ਲੈ ਕੇ ਜ਼ਿਲ੍ਹੇ ਤੇ ਕਾਲਜ ਵਿਚ ਦੂਜਾ ਸਥਾਨ ਹਾਸਲ ਕੀਤਾ, ਜਦਕਿ ਈਸ਼ਾਨ ਸਲਗੋਤਰਾ ਨੇ 7.83 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਜ਼ਿਲ੍ਹੇ ਤੇ ਕਾਲਜ ’ਚ ਤੀਜਾ ਸਥਾਨ ਹਾਸਲ ਕੀਤਾ । ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਪ੍ਰਿੰਸੀਪਲ ਜੀ.ਐਸ. ਰਾਠੌਰ, ਕਾਲਜ ਦੇ ਡਾਇਰੈਕਟਰ ਜੇ.ਸੀ. ਕਟੋਚ ਤੇ ਅਧਿਆਪਕਾਂ ਵਲੋਂ ਸਨਮਾਨਿਤ ਕੀਤਾ ਗਿਆ । ਕਾਲਜ ਦੇ ਡਾਇਰੈਕਟਰ ਜੇ.ਸੀ. ਕਟੋਚ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਕਾਲਜ ਪਠਾਨਕੋਟ ਖੇਤਰ ਦੇ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਕਾਲਜ ਦੇ ਅਧਿਆਪਕ ਸਖ਼ਤ ਮਿਹਨਤ ਕਰਕੇ ਹਰ ਸਾਲ ਪਹਿਲਾਂ ਨਾਲੋਂ ਬਿਹਤਰ ਨਤੀਜੇ ਲਿਆ ਕੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ । ਇਸ ਮੌਕੇ ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਕਿਹਾ ਕਿ ਕਾਮਰਸ ਵਿਭਾਗ ਦੇ ਅਧਿਆਪਕ ਇਲਾਕੇ ਦੇ ਬਿਹਤਰੀਨ ਅਧਿਆਪਕਾਂ ਵਿਚੋਂ ਹਨ ਤੇ ਉਨ੍ਹਾਂ ਦੀ ਮਿਹਨਤ ਸਦਕਾ ਕਾਮਰਸ ਵਿਭਾਗ ਦਾ ਨਤੀਜਾ ਹਰ ਸਾਲ ਬਿਹਤਰ ਹੋ ਰਿਹਾ ਹੈ । ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਡਾ: ਸੁਰਿੰਦਰ ਸਿੰਘ, ਪ੍ਰੋਫੈਸਰ ਗਗਨ ਗੁਪਤਾ, ਪ੍ਰੋਫੈਸਰ ਦੀਕਸ਼ਾ ਗੁਪਤਾ, ਪ੍ਰੋਫੈਸਰ ਵਿਭਾ ਸਮੇਤ ਹੋਰ ਅਧਿਆਪਕ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਾਰਡ-12 ਇੰਚਾਰਜ ਸਚਿਨ ਕੁਮਾਰ ਨੇ ਸੂਬਾ ਮੀਤ ਪ੍ਰਧਾਨ ਜਗਰੂਪ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਐਨ.ਸੀ.ਸੀ. ਕੈਡਿਟਾਂ ਨੇ ਫੌਜ ਤੇ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ
Ad Position 24