30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ

ਧਾਰੀਵਾਲ, 29 ਅਗਸਤ (ਸਵਰਨ ਸਿੰਘ)-ਐਲੀਮੈਂਟਰੀ ਟੀਚਰਜ ਯੂਨੀਅਨ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਅਸ਼ਵਨੀ ਫੱਜੂਪੁਰ ਅਤੇ ਗੌਰਮਿੰਟ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਪੂਰੋਵਾਲ ਨੇ ਦੱਸਿਆ 27 ਅਗਸਤ ਨੂੰ ਪੰਜਾਬ ਭਰ ਦੇ ਕਰਮਚਾਰੀਆਂ ਅਤੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਸਾਰਾ ਦਫਤਰੀ ਕੰਮ ਕਾਜ ਠੱਪ ਕਰਕੇ ਇਤਿਹਾਸਿਕ ਹੜਤਾਲ ਕੀਤੀ। ਜਿਸ ਨਾਲ ਪੰਜਾਬ ਸਰਕਾਰ ਦੀਆਂ ਚੂਲਾਂ ਹਿੱਲ ਗਈਆਂ ਹਨ ਤੇ ਬੌਖਲਾਹਟ ਦੇ ਵਿੱਚ ਆ ਕੇ ਭਗਵੰਤ ਮਾਨ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਅਧਿਆਪਕਾਂ ਖਿਲਾਫ ਇਕ ਸਰਕਾਰੀ ਪੱਤਰ ਜਾਰੀ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-08-2026
ਧਾਰੀਵਾਲ, 29 ਅਗਸਤ (ਸਵਰਨ ਸਿੰਘ)-ਐਲੀਮੈਂਟਰੀ ਟੀਚਰਜ ਯੂਨੀਅਨ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਅਸ਼ਵਨੀ ਫੱਜੂਪੁਰ ਅਤੇ ਗੌਰਮਿੰਟ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਪੂਰੋਵਾਲ ਨੇ ਦੱਸਿਆ 27 ਅਗਸਤ ਨੂੰ ਪੰਜਾਬ ਭਰ ਦੇ ਕਰਮਚਾਰੀਆਂ ਅਤੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਸਾਰਾ ਦਫਤਰੀ ਕੰਮ ਕਾਜ ਠੱਪ ਕਰਕੇ ਇਤਿਹਾਸਿਕ ਹੜਤਾਲ ਕੀਤੀ। ਜਿਸ ਨਾਲ ਪੰਜਾਬ ਸਰਕਾਰ ਦੀਆਂ ਚੂਲਾਂ ਹਿੱਲ ਗਈਆਂ ਹਨ ਤੇ ਬੌਖਲਾਹਟ ਦੇ ਵਿੱਚ ਆ ਕੇ ਭਗਵੰਤ ਮਾਨ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਅਧਿਆਪਕਾਂ ਖਿਲਾਫ ਇਕ ਸਰਕਾਰੀ ਪੱਤਰ ਜਾਰੀ ਕੀਤਾ ਗਿਆ। ਜਿਸ ਤਹਿਤ ਸੂਚਨਾ ਮੰਗੀ ਗਈ ਕਿ ਗੈਰ ਹਾਜ਼ਰ ਹੋ ਕੇ ਹੜਤਾਲ ਤੇ ਜਾਣ ਵਾਲੇ ਕਰਮਚਾਰੀਆਂ ਖਿਲਾਫ ਐਕਸਨ ਕੀਤਾ ਜਾਵੇਗਾ। ਲੇਕਿਨ ਪੰਜਾਬ ਦੇ ਸਾਰੇ ਕਰਮਚਾਰੀ ਸੰਵਿਧਾਨ ਅਨੁਸਾਰ ਛੁੱਟੀ ਲੈ ਕੇ ਹੜਤਾਲ ਤੇ ਗਏ ਸੀ। ਲੇਕਿਨ ਫਿਰ ਵੀ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਡਰਾਉਣ ਵਾਸਤੇ ਇਸ ਤਰ੍ਹਾਂ ਦਾ ਧਮਕੀ ਭਰਿਆ ਪੱਤਰ ਜਾਰੀ ਕੀਤਾ। ਸਰਕਾਰ ਦਾ ਚੈਲੰਜ ਕਬੂਲ ਕਰਦੇ ਹੋਏ ਸਮੁੱਚੇ ਅਧਿਆਪਕਾਂ ਵੱਲੋਂ ਆਪਣੇ ਆਪਣੇ ਸਕੂਲ ਵਿੱਚ ਪੂਰੀ ਛੁੱਟੀ ਉਪਰੰਤ ਇਸ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਕਿਹਾ ਗਿਆ ਹੈ ਕਿ ਜਦ ਤੱਕ ਸਰਕਾਰ ਪੁਰਾਣੀ ਪੈਨਸਨ , ਡੀਏ, ਪੇਂਡੂ ਭੱਤਾ, ਏਸੀਪੀ ਸਕੀਮ ਬਹਾਲ ਨਹੀਂ ਕਰਦੀ ਕੱਚੇ ਮੁਲਾਜਮਾਂ ਨੂੰ ਪੱਕੇ ਨਹੀਂ ਕਰਦੀ ਉਨਾ ਚਿਰ ਤਿੱਖੇ ਸੰਘਰਸ ਜਾਰੀ ਰਹਿਣਗੇ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਅੰਮੋਨੰਗਲ ਦੇ ਕਰਿਆਨਾ ਸਟੋਰ ਮਾਲਕ ਤੋਂ ਮੰਗੀ 50 ਲੱਖ ਦੀ ਫਿਰੌਤੀ ਨਾ ਦੇਣ ’ਤੇ ਦੁਕਾਨ ’ਤੇ ਕੀਤੀ ਫਾਇਰਿੰਗ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਨਸ਼ਿਆਂ ਖ਼ਿਲਾਫ਼ ਅਹਿਦਨਾਮੇ ਦਾ ਪੰਜਾਬੀਆਂ ਵਲੋਂ ਸਵਾਗਤ : ਪ੍ਰਿਥੀਪਾਲ ਸਿੰਘ
Ad Position 24