31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਹੀ ਰਾਹ ਯੁਵਾ ਸਾਂਝ ਦੇ ਬੈਨਰ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ

ਸ਼ਾਹਪੁਰ ਕੰਢੀ, 29 ਅਗਸਤ (ਰਣਜੀਤ ਸਿੰਘ)-ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਮੰਤਵ ਨਾਲ ਸਹੀ ਰਾਹ ਯੁਵਾ ਸਾਂਝ ਦੇ ਬੈਨਰ ਹੇਠ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਜਿਸ ਤਹਿਤ ਜਿਲ੍ਹਾ ਸਾਂਝ ਕੇਂਦਰ ਅਧਿਕਾਰੀ ਨਰਿੰਦਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਸ਼ਾਹਪੁਰ ਕੰਢੀ ਟਾਊਨਸ਼ਿਪ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਸੁਪ੍ਰੀਆ ਹਰਗੁਨ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 30-08-2026
ਸ਼ਾਹਪੁਰ ਕੰਢੀ, 29 ਅਗਸਤ (ਰਣਜੀਤ ਸਿੰਘ)-ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਮੰਤਵ ਨਾਲ ਸਹੀ ਰਾਹ ਯੁਵਾ ਸਾਂਝ ਦੇ ਬੈਨਰ ਹੇਠ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਜਿਸ ਤਹਿਤ ਜਿਲ੍ਹਾ ਸਾਂਝ ਕੇਂਦਰ ਅਧਿਕਾਰੀ ਨਰਿੰਦਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਸ਼ਾਹਪੁਰ ਕੰਢੀ ਟਾਊਨਸ਼ਿਪ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਸੁਪ੍ਰੀਆ ਹਰਗੁਨ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਸਾਂਝ ਕੇਂਦਰ ਇੰਚਾਰਜ ਨਰਿੰਦਰ ਕੁਮਾਰ, ਐਚ.ਸੀ ਰੀਤਾ ਦੇਵੀ, ਪਲਵੀ ਭਾਰਤ ਸਿੰਘ ਅਤੇ ਹੋਰ ਕਰਮਚਾਰੀਆਂ ਨੇ ਹਿੱਸਾ ਲਿਆ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਸਮਾਜ ਦਾ ਨਿਰਮਾਣ ਕਰ ਸਕਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਪਿੰਡ ਜਾਂ ਕਸਬੇ ਵਿਚ ਨਸ਼ਾ ਵੇਚਣ ਵਾਲੇ ਦਾ ਪਤਾ ਲੱਗਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਏ.ਐਸ.ਆਈ ਅਸ਼ੋਕ ਕੁਮਾਰ, ਮੈਡਮ ਅਨੂਪਮਾ, ਰੀਤੂ ਸੈਣੀ, ਸ਼ਿੰਗਾਰਾ ਸਿੰਘ, ਵਿਸ਼ਾਲ ਗੁਪਤਾ, ਰੀਟਾ ਦੇਵੀ ਆਦਿ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਤੇ ਮਸ਼ੀਨ ਲਰਨਿੰਗ ’ਤੇ ਵਿਸ਼ੇਸ਼ ਸੈਸ਼ਨ ਅਗਲੀ ਖ਼ਬਰ ਪਠਾਨਕੋਟ ਵਿਖੇ ਜੰਗਲੀ ਜੀਵ ਵਿਭਾਗ ਵਲੋਂ ਵੱਡੀ ਕਾਰਵਾਈ
Ad Position 24