30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕਰਾਟੇ ਮੁਕਾਬਲੇ ’ਚ ਗੋਲਡਨ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਗੋਲਡਨ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਵਲੋਂ ਕਰਵਾਈਆਂ ਸਕੂਲ ਖੇਡਾਂ ਵਿਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਬਾਬਾ ਅਜੈ ਸਿੰਘ ਖਾਲਸਾ ਕਾਲਜ ਵਿਖੇ ਕਰਵਾਏ ਮੁਕਾਬਲਿਆਂ ਵਿਚ ਗੋਲਡਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲਗਪਗ 73 ਤਗਮੇ ਜਿੱਤ ਕੇ ਇਕ ਰਿਕਾਰਡ ਕਾਇਮ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026
ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਗੋਲਡਨ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਵਲੋਂ ਕਰਵਾਈਆਂ ਸਕੂਲ ਖੇਡਾਂ ਵਿਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਬਾਬਾ ਅਜੈ ਸਿੰਘ ਖਾਲਸਾ ਕਾਲਜ ਵਿਖੇ ਕਰਵਾਏ ਮੁਕਾਬਲਿਆਂ ਵਿਚ ਗੋਲਡਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲਗਪਗ 73 ਤਗਮੇ ਜਿੱਤ ਕੇ ਇਕ ਰਿਕਾਰਡ ਕਾਇਮ ਕੀਤਾ।ਗੋਲਡਨ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ‘ਗੋਲਡਨ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਇਕ ਅਜਿਹਾ ਮੰਦਰ ਹੈ, ਜਿੱਥੇ ਹਰ ਵਿਦਿਆਰਥੀ ਨੂੰ ਆਪਣੀ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਉਹ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕੇ ਅਤੇ ਆਪਣੇ ਸੁਪਨਿਆਂ ਨੂੰ ਆਸਾਨੀ ਨਾਲ ਪੂਰਾ ਕਰ ਸਕਦੇ ਹਨ। ਉਨ੍ਹਾਂ ਨੇ ਖਿਡਾਰੀਆਂ ਦੇ ਮਾਪਿਆਂ ਨੂੰ ਇਸ ਜਿੱਤ ਲਈ ਵਧਾਈ ਦਿੱਤੀ। ਪ੍ਰਿੰਸੀਪਲ ਪ੍ਰਿਯੰਕਾ ਮਹਾਜਨ ਨੇ ਛੇਵੀਂ ਜਮਾਤ ਦੀ ਆਯੂਸ਼ੀ ਅਤੇ ਨੌਵੀਂ ਦੀ ਦਿਵਿਆ ਨੂੰ ਸੋਨ ਤੇ ਕਾਂਸੀ ਦਾ ਤਗਮਾ ਜਿੱਤਣ ’ਤੇ ਵਧਾਈ ਦਿੱਤੀ। ਪ੍ਰਿੰਸੀਪਲ ਜਤਿੰਦਰ ਗੁਪਤਾ ਨੇ ਪਲੱਸ ਵਨ ਕਾਮਰਸ ਜਮਾਤ ਦੇ ਤਿੰਨ ਖਿਡਾਰੀਆਂ ਗੁਰਸ਼ਰਨਪ੍ਰੀਤ ਸਿੰਘ, ਸਕਸ਼ਮ ਸ਼ਰਮਾ ਤੇ ਗਗਨ ਨੂੰ ਅੰਡਰ-19 ਅਤੇ ਅੰਡਰ-17 ਵਰਗਾਂ ਵਿਚ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੱਤੀ।ਡਾ: ਮੋਹਿਤ ਮਹਾਜਨ ਨੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਮੂਹ ਸਟਾਫ ਹਾਜਰ ਸੀ ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਵਿਖੇ ਫਿਊਚਰ ਯੂਥ ਲੀਡਰਜ਼ ਬੂਟ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਮੀਟਿੰਗ ਤੋਂ ਭਗੌੜਾ ਹੋਣ ਨਾਲ ਸੂਬਾ ਸਰਕਾਰ ਦੀ ਫਿਰ ਹੋਈ ਕਿਰਕਿਰੀ-ਆਗੂ
Ad Position 24