30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਕਲਸੀ ਨੇ ਮਾਣਯੋਗ ਹਾਈਕੋਰਟ ’ਚ ਪਾਈ ਰਿੱਟ ਕਿਹਾ ਹੁਣ ਤੱਕ ਦੀਆਂ ਸਰਕਾਰਾਂ ਜ਼ਿਲ੍ਹਾ ਬਣਾਉਣ ’ਚ ਰਹੀਆਂ ਨਾਕਾਮ

ਬਟਾਲਾ, 30 ਅਗਸਤ (ਸਤਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਬਟਾਲਾ ਨੂੰ ਪੂਰਨ ਰੈਵੀਨਿਊ ਜ਼ਿਲ੍ਹੇ ਦੀ ਮਾਨਤਾ ਦਿਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਨੇ ਮਾਣਯੋਗ ਹਾਈਕੋਰਟ ’ਚ ਰਿੱਟ ਪਟੀਸ਼ਨ ਦਾਖ਼ਲ ਕੀਤੀ ਹੈ। ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ੁਕਰਪੁਰਾ ਨੇ ਦੱਸਿਆ ਕਿ ਬਟਾਲਾ, ਜੋ ਪੂਰਨ ਜ਼ਿਲ੍ਹਾ ਬਣਨ ਦੀਆਂ ਸਾਰੀਆਂ ਸ਼ਰਤਾਂ ਮੈਰਿਟ ਦੇ ਆਧਾਰ ’ਤੇ ਪੂਰੀਆਂ ਕਰਦਾ ਹੈ, ਇਥੇ ਨਗਰ ਨਿਗਮ, 5 ਵਿਧਾਨ ਸਭਾ ਹਲਕੇ, 15 ਪੁਲਿਸ ਥਾਣੇ, ਪੰਜਾਬ ਦਾ 7ਵਾਂ ਵੱਡਾ ਸ਼ਹਿਰ ਦੇ ਨਾਲ-ਨਾਲ ਇਤਿਹਾਸਕ, ਧਾਰਮਿਕ ਤੇ ਸਾਹਿਤਕ ਖੇਤਰ ’ਚ ਇਸ ਸ਼ਹਿਰ ਦਾ ਵੱਡਾ ਨਾਂਅ ਹੈ, ਪਰ ਸਮੇਂ ਦੀਆਂ ਪੰਜਾਬ ਵਿਚਲੀਆਂ ਸਰਕਾਰਾਂ ਵਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਸਿਆਸੀ ਰੋਟੀਆਂ ਹੀ ਸੇਕੀਆਂ ਹਨ।

Ad Position 21
No active advertisement
ਅਜੀਤ ਡੈਸਕ 31-08-2026
ਬਟਾਲਾ, 30 ਅਗਸਤ (ਸਤਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਬਟਾਲਾ ਨੂੰ ਪੂਰਨ ਰੈਵੀਨਿਊ ਜ਼ਿਲ੍ਹੇ ਦੀ ਮਾਨਤਾ ਦਿਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਨੇ ਮਾਣਯੋਗ ਹਾਈਕੋਰਟ ’ਚ ਰਿੱਟ ਪਟੀਸ਼ਨ ਦਾਖ਼ਲ ਕੀਤੀ ਹੈ। ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ੁਕਰਪੁਰਾ ਨੇ ਦੱਸਿਆ ਕਿ ਬਟਾਲਾ, ਜੋ ਪੂਰਨ ਜ਼ਿਲ੍ਹਾ ਬਣਨ ਦੀਆਂ ਸਾਰੀਆਂ ਸ਼ਰਤਾਂ ਮੈਰਿਟ ਦੇ ਆਧਾਰ ’ਤੇ ਪੂਰੀਆਂ ਕਰਦਾ ਹੈ, ਇਥੇ ਨਗਰ ਨਿਗਮ, 5 ਵਿਧਾਨ ਸਭਾ ਹਲਕੇ, 15 ਪੁਲਿਸ ਥਾਣੇ, ਪੰਜਾਬ ਦਾ 7ਵਾਂ ਵੱਡਾ ਸ਼ਹਿਰ ਦੇ ਨਾਲ-ਨਾਲ ਇਤਿਹਾਸਕ, ਧਾਰਮਿਕ ਤੇ ਸਾਹਿਤਕ ਖੇਤਰ ’ਚ ਇਸ ਸ਼ਹਿਰ ਦਾ ਵੱਡਾ ਨਾਂਅ ਹੈ, ਪਰ ਸਮੇਂ ਦੀਆਂ ਪੰਜਾਬ ਵਿਚਲੀਆਂ ਸਰਕਾਰਾਂ ਵਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਸਿਆਸੀ ਰੋਟੀਆਂ ਹੀ ਸੇਕੀਆਂ ਹਨ। ਉਨ੍ਹਾਂ ਦੱਸਿਆ ਕਿ 2016 ਦੇ ਸਮੇਂ ਬਟਾਲਾ ਦੇ ਐਸ.ਡੀ.ਐਮ. ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਤਜਵੀਜ਼ ਡਿਪਟੀ ਕਮਿਸ਼ਨਰ ਨੂੰ ਸੌਪੀ ਸੀ, ਪਰ ਅਜੇ ਤੱਕ ਇਸ ਤਜਵੀਜ਼ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ। ਉਨ੍ਹਾਂ ਕਿਹਾ ਕਿ ਹੁਣ ਸਾਰੀਆਂ ਸਰਕਾਰਾਂ ਤੇ ਉਚ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਸਾਨੂੰ ਮਾਣਯੋਗ ਹਾਈਕੋਰਟ ਦਾ ਦਰਵਾਜਾ ਖੜਕਾਉਣਾ ਪਿਆ ਹੈ।
Ad Position 22
No active advertisement
ਪਿਛਲੀ ਖ਼ਬਰ ਲੋਧੀਨੰਗਲ 2027 ’ਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ -ਅਕਾਲੀ ਆਗੂ ਅਗਲੀ ਖ਼ਬਰ ਚੇਅਰਮੈਨ ਜੋਬਨ ਰੰਧਾਵਾ ਨੇ ‘ਕਲੀਨ ਪੰਜਾਬ’ ਮੁਹਿੰਮ ਤਹਿਤ ਫਤਹਿਗੜ੍ਹ ਚੂੜੀਆਂ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਲਿਆ ਸੰਕਲ...
Ad Position 24