ਗੁਰੂ ਨਾਨਕ ਕਾਲਜ ਬਟਾਲਾ ’ਚ ਐੱਨ.ਸੀ.ਸੀ. ਕੈਡਿਟਾਂ ਦੀ ਚੋਣ
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ’ਚ ਐੱਨ. ਸੀ.
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ’ਚ ਐੱਨ.ਸੀ.ਸੀ. ਦੇ ਸੈਸ਼ਨ 2026-27 ਲਈ ਕੈਡਿਟਾਂ ਦੀ ਚੋਣ ਤੇ ਇਨਰੋਲਮੈਂਟ ਸਬੰਧੀ ਪ੍ਰਕਿਰਿਆ ਸ਼ੁਰੂ ਕੀਤਾ ਗਿਆ। ਕਾਲਜ ਵਲੋਂ ਵਿਦਿਆਰਥੀਆਂ ਨੂੰ ਐੱਨ.ਸੀ.ਸੀ. ਨਾਲ ਜੁੜ ਕੇ ਅਨੁਸ਼ਾਸਨ, ਦੇਸ਼-ਸੇਵਾ, ਆਤਮ-ਵਿਸ਼ਵਾਸ ਤੇ ਸ਼ਖ਼ਸੀਅਤ ਨਿਰਮਾਣ ਦੇ ਗੁਣ ਵਿਕਸਿਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਚੋਣ ਪ੍ਰਕਿਰਿਆ ਦੌਰਾਨ ਵਿਦਿਆਰਥੀਆਂ ਦੀ ਯੋਗਤਾ ਤੇ ਲੋੜੀਂਦੇ ਮਾਪਦੰਡਾਂ ਨੂੰ ਧਿਆਨ ’ਚ ਰੱਖਿਆ ਗਿਆ। ਚੁਣੇ ਗਏ ਵਿਦਿਆਰਥੀਆਂ ਨੂੰ ਐਨ.ਸੀ.ਸੀ. ਦੀ ਸਿਖਲਾਈ ਤੇ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲੈਣ ਦਾ ਮੌਕਾ ਮਿਲੇਗਾ। ਕਾਲਜ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਐੱਨ.ਸੀ.ਸੀ. ਰਾਹੀਂ ਅਨੁਸ਼ਾਸਿਤ, ਜ਼ਿੰਮੇਵਾਰ ਤੇ ਦੇਸ਼ ਪ੍ਰਤੀ ਸਮਰਪਿਤ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ ਹੈ। ਟ੍ਰਾਇਲ ਲੈਣ ਸਮੇਂ ਕੈਪਟਨ ਸੁਖਦੇਵ ਸਿੰਘ ਤੇ ਹਵਾਲਦਾਰ ਲਖਬੀਰ ਸਿੰਘ 22 ਪੰਜਾਬ ਬਟਾਲੀਅਨ ਐੱਨ.ਸੀ.ਸੀ. ਬਟਾਲਾ ਹਾਜ਼ਰ ਸਨ। ਇਸ ਮੌਕੇ ਐੱਨ.ਸੀ.ਸੀ. ਇੰਚਾਰਜ ਲੈਫ਼ਟੀਨੈਂਟ ਪ੍ਰੋ. ਅੰਮ੍ਰਿਤਪਾਲ ਸਿੰਘ ਹਾਜ਼ਰ ਸਨ। ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਨਵੇਂ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਧੀਆ ਭਵਿੱਖ ਦੀਆਂ ਸ਼ੁੱਭਕਾਮਨਾਵਾ ਦਿੱਤੀਆਂ।