ਬਟਾਲਾ ਵਿਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਵਿਧਾਇਕ ਸ਼ੈਰੀ ਕਲਸੀ ਨੇ ਖੁਦ ਸੰਭਾਲੀ ਸਫ਼ਾਈ ਮੁਹਿੰਮ ਦੀ ਕਮਾਨ
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਭਰ ’ਚ ਸਾਫ਼-ਸਫ਼ਾਈ ਤੇ ਸੈਨੀਟੇਸ਼ਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ 10 ਦਿਨਾਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਹਲਕਾ ਬਟਾਲਾ ਦੇ ਵਿਧਾਇਕ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਭਰ ’ਚ ਸਾਫ਼-ਸਫ਼ਾਈ ਤੇ ਸੈਨੀਟੇਸ਼ਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ 10 ਦਿਨਾਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਹਲਕਾ ਬਟਾਲਾ ਦੇ ਵਿਧਾਇਕ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਸਫ਼ਾਈ ਟੀਮਾਂ ਵਲੋਂ ਸੜਕਾਂ, ਜਨਤਕ ਥਾਵਾਂ ਤੇ ਹੋਰ ਸੰਵੇਦਨਸ਼ੀਲ ਸਥਾਨਾਂ ਦੀ ਸਫ਼ਾਈ ਕੀਤੀ ਗਈ। ਇਸ ਤੋਂ ਇਲਾਵਾ ਇਕੱਠੇ ਹੋਏ ਕੂੜੇ ਨੂੰ ਹਟਾਉਣ ਦੇ ਨਾਲ-ਨਾਲ ਕੂੜਾ ਇਕੱਠਾ ਕਰਨ ਵਾਲੇ ਸਥਾਨਾਂ ਤੇ ਹੋਰ ਸਥਾਨਾਂ ਦੀ ਵੀ ਵਿਸ਼ੇਸ਼ ਤੌਰ ’ਤੇ ਸਫ਼ਾਈ ਕੀਤੀ ਗਈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਨਗਰ ਨਿਗਮ ਬਟਾਲਾ ਦੇ ਖੇਤਰ ’ਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪਛਾਣੇ ਗਏ ਸਾਰੇ ਸੰਵੇਦਨਸ਼ੀਲ ਸਥਾਨਾਂ ਦੀ ਪੂਰੀ ਤਰ੍ਹਾਂ ਸਫ਼ਾਈ ਯਕੀਨੀ ਬਣਾਈ ਜਾਵੇ ਤੇ ਉੱਥੇ ਮੁੜ ਕੂੜਾ ਇਕੱਠਾ ਨਾ ਹੋਣ ਦੇਣ ਲਈ ਨਿਰੰਤਰ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਮੈਨਪਾਵਰ, ਮਸ਼ੀਨਰੀ ਅਤੇ ਵਾਹਨ ਤਾਇਨਾਤ ਕੀਤੇ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਸਫਾਈ ਸੇਵਕਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ ਲੋਕਾਂ ਦੀ ਭਾਈਚਾਰਕ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।