31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਧਾਇਕ ਸ਼ੈਰੀ ਕਲਸੀ ਨੇ ‘ਸਤਿਕਾਰ ਸਖੀਆਂ’ ਸਮਾਗਮ ਦੌਰਾਨ ਸਖ਼ੀਆਂ ਦਾ ਕੀਤਾ ਸਨਮਾਨ

ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਕਰੀਬ 350 ਸਤਿਕਾਰ ਸਖੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਸਮਾਜਿਕ ਯੋਗਦਾਨ, ਸਮਰਪਣ ਤੇ ਸੇਵਾਭਾਵ ਦੀ ਸ਼ਲਾਘਾ ਕੀਤੀ।

Ad Position 21
No active advertisement
ਅਜੀਤ ਡੈਸਕ 01-09-2026
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਕਰੀਬ 350 ਸਤਿਕਾਰ ਸਖੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਸਮਾਜਿਕ ਯੋਗਦਾਨ, ਸਮਰਪਣ ਤੇ ਸੇਵਾਭਾਵ ਦੀ ਸ਼ਲਾਘਾ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੀਆਂ ਹੋਈਆਂ ਸਤਿਕਾਰ ਸਖੀਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮਾਵਾਂ, ਭੈਣਾਂ ਤੇ ਧੀਆਂ ਵਲੋਂ ਮਿਲਿਆ ਪਿਆਰ ਤੇ ਸਤਿਕਾਰ ਬਹੁਤ ਵੱਡੀ ਦਾਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਸਨਮਾਨ, ਸੁਰੱਖਿਆ ਤੇ ਆਤਮ-ਨਿਰਭਰਤਾ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਦਿਸ਼ਾ ਵਿਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਇਸ ਯੋਜਨਾ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੀ ਗਈ, ਜਿਸ ਨਾਲ ਪੰਜਾਬ ਦੀਆਂ 75 ਲੱਖ ਤੋਂ ਵੱਧ ਮਹਿਲਾਵਾਂ ਨੂੰ ਲਾਭ ਮਿਲਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਨਰੇਸ਼ ਮਹਾਜਨ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਜਾਣਿਆ ਹਾਲ, ਸਿਆਸੀ ਹਾਲਾਤਾਂ ’ਤੇ ਹੋਈ ਚਰਚਾ ਅਗਲੀ ਖ਼ਬਰ ਦੁਰਘਟਨਾਗ੍ਰਸਤ ਕਾਰਾਂ ’ਚੋਂ ਸਾਮਾਨ ਚੋਰੀ ਦੋਨਾਂ ਕਾਰਾਂ ਦੇ ਸ਼ੀਸ਼ੇ ਤੋੜ ਕੇ ਚੋਰਾਂ ਨੇ ਦਿੱਤਾ ਚੋਰੀ ਵਾਰਦਾਤ ਨੂੰ ਅੰਜਾਮ
Ad Position 24