02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੁਖਬੀਰ ਸਿੰਘ ਵਾਹਲਾ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਕੀਤੀਆਂ ਵਿਚਾਰਾਂ

ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਤੇ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸ: ਵਾਹਲਾ ਨੇ ਸ: ਬਾਦਲ ਦਾ ਹਾਲ-ਚਾਲ ਜਾਣਿਆ ਅਤੇ ਹਲਕਾ ਬਟਾਲਾ ਸਮੇਤ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਵਿਸਥਾਰ ਪੂਰਵਕ ਵਿਚਾਰਾਂ ਕੀਤੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਤੇ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸ: ਵਾਹਲਾ ਨੇ ਸ: ਬਾਦਲ ਦਾ ਹਾਲ-ਚਾਲ ਜਾਣਿਆ ਅਤੇ ਹਲਕਾ ਬਟਾਲਾ ਸਮੇਤ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਵਿਸਥਾਰ ਪੂਰਵਕ ਵਿਚਾਰਾਂ ਕੀਤੀਆਂ। ਇਸ ਮੌਕੇ ਸ: ਵਾਹਲਾ ਨੇ ਬਟਾਲਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਵਿਚ ਨਵਾਂ ਉਤਸ਼ਾਹ ਭਰਨ ਤੇ ਆਮ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਤੋਂ ਸ: ਬਾਦਲ ਨੂੰ ਜਾਣੂ ਕਰਵਾਇਆ। ਸ: ਵਾਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਆਮ ਜਨਤਾ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਰਿਹਾ ਹੈ ਤੇ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜ਼ਮੀਨੀ ਪੱਧਰ ’ਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਲਕੇ ਦੇ ਵਰਕਰ ਪੱਬਾਂਭਾਰ ਹੋਏ ਪਏ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਬੁਲਖੈਰ ਤੋਂ ਬਰਿਆਰ ਨੂੰ ਜਾਂਦੀ ਸੰਪਰਕ ਸੜਕ ਦਾ ਠੇਕੇਦਾਰ ਨੇ ਕੰਮ ਕੀਤਾ ਬੰਦ ਅਗਲੀ ਖ਼ਬਰ 1986 ਤੋਂ ਬੰਦ ਪਏ ਜੱਟੂਵਾਲ ਸਿਲਟਰ ਇਜੈਕਟਰ ’ਤੇ ਲੋਕਾਂ ਵਲੋਂ ਨਾਜਾਇਜ਼ ਕਬਜ਼ਾ ਕਰਕੇ ਕੀਤੀ ਜਾ ਰਹੀ ਕਾਸ਼ਤ
Ad Position 24