03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਗਰੂਰ ਦੇ ਸੰਘਰਸ਼ ’ਚ ਨੰਬਰਦਾਰ ਯੂਨੀਅਨ ਸ਼ਾਮਿਲ ਹੋਵਗੀ- ਨੰਬਰਦਾਰ ਜਾਂਗਲਾ

ਫਤਿਹਗੜ੍ਹ ਚੂੜੀਆਂ, 1 ਸਤੰਬਰ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਬਣੇ ਹੋਏ ਸਾਢੇ ਚਾਰ ਸਾਲ ਤੋਂ ਵਧੇਰਾ ਸਮਾਂ ਬੀਤ ਜਾਣ ਦੇ ਬਾਵਜੂਦ ਤੇ ਬਾਰ-ਬਾਰ ਮੰਗ ਪੱਤਰ ਦੇਣ ਤੋਂ ਬਾਅਦ ਹਾਲੇ ਤੱਕ ਨੰਬਰਦਾਰਾਂ ਦੀ ਮੰਗਾਂ ਵੱਲ ਧਿਆਨ ਨਹੀ ਦਿੱਤਾ ਜਾ ਰਿਹਾ। ਨੰਬਰਦਾਰਾਂ ਦੀ ਕੋਈ ਵੀ ਮੰਗ ਪੂਰੀ ਨਹੀ ਹੋਈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਫਤਿਹਗੜ੍ਹ ਚੂੜੀਆਂ, 1 ਸਤੰਬਰ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਬਣੇ ਹੋਏ ਸਾਢੇ ਚਾਰ ਸਾਲ ਤੋਂ ਵਧੇਰਾ ਸਮਾਂ ਬੀਤ ਜਾਣ ਦੇ ਬਾਵਜੂਦ ਤੇ ਬਾਰ-ਬਾਰ ਮੰਗ ਪੱਤਰ ਦੇਣ ਤੋਂ ਬਾਅਦ ਹਾਲੇ ਤੱਕ ਨੰਬਰਦਾਰਾਂ ਦੀ ਮੰਗਾਂ ਵੱਲ ਧਿਆਨ ਨਹੀ ਦਿੱਤਾ ਜਾ ਰਿਹਾ। ਨੰਬਰਦਾਰਾਂ ਦੀ ਕੋਈ ਵੀ ਮੰਗ ਪੂਰੀ ਨਹੀ ਹੋਈ। ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਕੁਲਵੰਤ ਸਿੰਘ ਜਾਂਗਲਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਹਾਲੇ ਵੀ ਮੰਗਾਂ ਮੰਨਣ ਵਾਲੇ ਪਾਸੇ ਰੋਕ ਨਹੀਂ ਅਪਣਾਉਂਦੀ ਤਾਂ 5 ਅਕਤੂਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਰੋਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਧਰਨੇ ਦੇ ਸੰਬੰਧ ਵਿੱਚ ਜ਼ਿਲ੍ਹਾ ਗੁਰਦਾਸਪੁਰ ਤੋਂ ਚਾਰ ਬੱਸਾਂ ਦਾ ਕਾਫਲਾ ਸੰਗਰੂਰ ਨੂੰ ਰਵਾਨਾ ਹੋਵੇਗਾ ਜਿਸ ਸਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਨੰਬਰਦਾਰਾਂ ਨੂੰ ਕਾਫਲੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 2027 ਵਿੱਚ ਪੰਜਾਬ ਸਰਕਾਰ ਦਾ ਮੁਕੰਮਲ ਬਾਈਕਾਟ ਕਰਕੇ ਨੰਬਰਦਾਰ ਯੂਨੀਅਨ ਦੇ ਰੋਸ ਦਾ ਅਹਿਸਾਸ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਰ . ਡੀ . ਖੋਸਲਾ ਸਕੂਲ ਨੇ ਸੰਸਕ੍ਰਿਤ ਦਿਵਸ ਮੌਕੇ ਸੰਸਕ੍ਰਿਤ ਮੰਤਰ ਤੇ ਸਲੋਕ ਪਾਠ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਬਾਬਾ ਦੀਪ ਸਿੰਘ ਮਾਡਰਨ ਸਕੂਲ ਸੰਗਤਪੁਰ ’ਚ ਬੈਚ ਸੈਰੇਮਨੀ ’ਚ ਬੱਚਿਆਂ ਨੂੰ ਸੌਂਪੀ ਜ਼ਿੰਮੇਵਾਰੀ
Ad Position 24