ਸੁਖਮਨੀ ਇੰਟਰਨੈਸ਼ਨਲ ਸੀ. ਸੈਕੰ. ਸਕੂਲ ਚਾਕਾਂਵਾਲੀ ’ਚ ਰੱਖੜੀ ਦਾ ਤਿਉਹਾਰ ਮਨਾਇਆ
ਡੇਰਾ ਬਾਬਾ ਨਾਨਕ, 1 ਸਤੰਬਰ (ਹੀਰਾ ਸਿੰਘ ਮਾਂਗਟ)-ਸਟੇਟ ਐਵਾਰਡੀ ਸਵਰਗੀ ਸ: ਸੁਵਿੰਦਰ ਸਿੰਘ ਦੇ ਚਾਨਣ ਦੇ ਮੁਨਾਰੇ ਸੁਖਮਨੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚਾਕਾਂਵਾਲੀ ਵਿਖੇ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਪੜ੍ਹਦੀਆਂ ਸਾਰੀਆਂ ਜਮਾਤਾਂ ਦੀਆਂ ਵਿਦਿਆਰਥਣਾਂ ਦਰਮਿਆਨ ਆਪਣੇ ਹੱਥਾਂ ਨਾਲ ਸੁੰਦਰ ਰੱਖੜੀਆਂ ਬਨਾਉਣ ਦੇ ਮੁਕਾਬਲੇ ਕਰਵਾਏ ਗਏ।
ਡੇਰਾ ਬਾਬਾ ਨਾਨਕ, 1 ਸਤੰਬਰ (ਹੀਰਾ ਸਿੰਘ ਮਾਂਗਟ)-ਸਟੇਟ ਐਵਾਰਡੀ ਸਵਰਗੀ ਸ: ਸੁਵਿੰਦਰ ਸਿੰਘ ਦੇ ਚਾਨਣ ਦੇ ਮੁਨਾਰੇ ਸੁਖਮਨੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚਾਕਾਂਵਾਲੀ ਵਿਖੇ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਪੜ੍ਹਦੀਆਂ ਸਾਰੀਆਂ ਜਮਾਤਾਂ ਦੀਆਂ ਵਿਦਿਆਰਥਣਾਂ ਦਰਮਿਆਨ ਆਪਣੇ ਹੱਥਾਂ ਨਾਲ ਸੁੰਦਰ ਰੱਖੜੀਆਂ ਬਨਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਵਲੋਂ ਆਪਣੇ ਹੱਥਾਂ ਨਾਲ ਬਹੁਤ ਸੁੰਦਰ-ਸੁੰਦਰ ਰੱਖੜੀਆਂ ਤਿਆਰ ਕੀਤੀਆਂ ਗਈਆਂ। ਇਸ ਮੌਕੇ ਸਕੂਲ ’ਚ ਪੜ੍ਹਦੀਆਂ ਭੈਣਾਂ ਵਲੋਂ ਆਪਣੇ ਭਰਾਵਾਂ ਨੂੰ ਰੱਖੜੀਆਂ ਬੰਨੀਆਂ ਗਈਆਂ ਤੇ ਭਰਾਵਾਂ ਵਲੋਂ ਭੈਣਾਂ ਦੀ ਰੱਖਿਆ ਕਰਨ ਦਾ ਵਾਅਦਾ ਕੀਤਾ ਗਿਆ। ਅਖੀਰ ’ਚ ਸਕੂਲ ਦੀ ਪ੍ਰਿੰਸੀਪਲ ਰਜਨੀ ਬਾਲਾ ਵਲੋਂ ਬੱਚਿਆਂ ਨੂੰ ਅੱਜ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤੇ ਅੱਜ ਦੇ ਸ਼ੁੱਭ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।