ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਦਬਾਉਣ ਲਈ ਸਰਕਾਰ ਵਲੋਂ ਬਦਲੀਆਂ ਕਰਨਾ ਨਿੰਦਣਯੋਗ-ਸੈਣੀ
ਪਠਾਨਕੋਟ, 1 ਸਤੰਬਰ (ਸੰਧੂ)-ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਰਾਜਪਾਲ ਸੈਣੀ, ਸੇਵਾ ਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼ ਪਠਾਨਕੋਟ ਗੁਰਦਿਆਲ ਸਿੰਘ ਸੈਣੀ, ਸੇਵਾ ਮੁਕਤ ਡੀ. ਐਸ.
ਪਠਾਨਕੋਟ, 1 ਸਤੰਬਰ (ਸੰਧੂ)-ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਰਾਜਪਾਲ ਸੈਣੀ, ਸੇਵਾ ਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼ ਪਠਾਨਕੋਟ ਗੁਰਦਿਆਲ ਸਿੰਘ ਸੈਣੀ, ਸੇਵਾ ਮੁਕਤ ਡੀ.ਐਸ.ਪੀ. ਤੇ ਜ਼ਿਲ੍ਹਾ ਪ੍ਰਧਾਨ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤੇ ਇਕਬਾਲ ਸਿੰਘ ਕਾਮਰੇਡ, ਵਾਈਸ ਪ੍ਰਧਾਨ ਏਟਕ ਮੁਲਾਜ਼ਮ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਸਾਂਝੇ ਫਰੰਟ ਨਾਲ ਜੁੜੇ ਮੁਲਾਜ਼ਮ ਆਗੂਆਂ ਤੇ ਹੋਰ ਅਧਿਕਾਰੀਆਂ ਦੀਆਂ ਕੀਤੀਆਂ ਜਾ ਰਹੀਆਂ ਬਦਲੀਆਂ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ । ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਦਬਾਅ ਦੀ ਨੀਤੀ ਅਪਣਾਈ ਜਾ ਰਹੀ ਹੈ, ਜੋ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ । ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਨਾਲ ਗੱਲਬਾਤ ਰਾਹੀਂ ਮਸਲੇ ਹੱਲ ਕਰਨੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੰਘਰਸ਼ਸ਼ੀਲ ਮੁਲਾਜ਼ਮ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ । ਉਨ੍ਹਾਂ ਅਦਾਲਤਾਂ ਦੇ ਫੈਸਲਿਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਇਮਾਨਦਾਰੀ ਨਾਲ ਲਾਗੂ ਕਰਨ ਦੀ ਵੀ ਮੰਗ ਕੀਤੀ । ਇਸ ਮੌਕੇ ਸੁਖਚੈਨ ਸਿੰਘ ਖਹਿਰਾ, ਕਨਵੀਨਰ ਮੁਲਾਜ਼ਮ ਫਰੰਟ ਸਮੇਤ ਹੋਰ ਆਗੂਆਂ ਦੀਆਂ ਕੀਤੀਆਂ ਬਦਲੀਆਂ ਦੀ ਨਿੰਦਾ ਕੀਤੀ ਗਈ । ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਟਕਰਾਅ ਦੀ ਨੀਤੀ ਛੱਡ ਕੇ ਤੁਰੰਤ ਸਾਂਝੇ ਫਰੰਟ ਨਾਲ ਗੱਲਬਾਤ ਕੀਤੀ ਜਾਵੇ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਥਾਈ ਹੱਲ ਕੱਢਿਆ ਜਾਵੇ । ਇਸ ਮੌਕੇ ਮੰਗਤ ਸਿੰਘ ਸੈਣੀ, ਪ੍ਰੀਤਮ ਸਿੰਘ, ਜਗਦੀਸ਼ ਕੋਹਲੀ, ਰਾਜਨ ਸੈਣੀ, ਗਗਨਦੀਪ ਸਿੰਘ ਬਾਜਵਾ, ਲਖਵਿੰਦਰ ਸਿੰਘ, ਮਨੀਸ਼ ਕੁਮਾਰ, ਹਰਪ੍ਰੀਤ ਸਿੰਘ, ਦਵਿੰਦਰ ਕੁਮਾਰ, ਭੀਮ ਸੈਨ, ਕਿਸ਼ੋਰੀ ਲਾਲ, ਪਵਨ ਕੁਮਾਰ, ਸੁਖਜਿੰਦਰ ਸਿੰਘ ਲੁਬਾਣਾ, ਸਤੀਸ਼ ਚੰਦਰ, ਵਿਜੇ ਕੁਮਾਰ ਅਤੇ ਮਨੋਹਰ ਲਾਲ ਭੋਆ ਆਦਿ ਹਾਜ਼ਰ ਸਨ ।