ਜੀ.ਐਨ.ਡੀ.ਯੂ. ਕਾਲਜ ਨਰੋਟ ਜੈਮਲ ਸਿੰਘ ਵਿਖੇ
ਅੰਤਰਰਾਸ਼ਟਰੀ ਯੁਵਾ ਦਿਵਸ ਨੂੰ ਲੈ ਕੇ ਜਾਗਰੂਕਤਾ ਕੈਂਪ
ਨਰੋਟ ਜੈਮਲ ਸਿੰਘ, 1 ਸਤੰਬਰ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਪ੍ਰਿੰਸੀਪਲ ਡਾ: ਅਰਪਨਾ ਦੀ ਅਗਵਾਈ ਹੇਠ ਹੈਂਡ ਰਿਟਨ ਕਲੱਬ ਵਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਸਬੰਧ ’ਚ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਹਤ, ਸਿੱਖਿਆ, ਸਮਾਜਿਕ ਜ਼ਿੰਮੇਵਾਰੀਆਂ ਤੇ ਏਡਜ਼ ਵਰਗੀਆਂ ਗੰਭੀਰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ ।
ਨਰੋਟ ਜੈਮਲ ਸਿੰਘ, 1 ਸਤੰਬਰ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਪ੍ਰਿੰਸੀਪਲ ਡਾ: ਅਰਪਨਾ ਦੀ ਅਗਵਾਈ ਹੇਠ ਹੈਂਡ ਰਿਟਨ ਕਲੱਬ ਵਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਸਬੰਧ ’ਚ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਹਤ, ਸਿੱਖਿਆ, ਸਮਾਜਿਕ ਜ਼ਿੰਮੇਵਾਰੀਆਂ ਤੇ ਏਡਜ਼ ਵਰਗੀਆਂ ਗੰਭੀਰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ । ਸਮਾਗਮ ਦੀ ਸ਼ੁਰੂਆਤ ਨੋਡਲ ਅਫ਼ਸਰ ਡਾ: ਪੂਨਮ ਮਹਾਜਨ ਵਲੋਂ ਕੀਤੀ ਗਈ । ਉਨ੍ਹਾਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੁਵਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਵਾਂਗ ਹੁੰਦੇ ਹਨ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਨੌਜਵਾਨਾਂ ਦੀ ਸਮਾਜ ਅਤੇ ਦੇਸ਼ ਪ੍ਰਤੀ ਵੱਡੀ ਜ਼ਿੰਮੇਵਾਰੀ ਹੈ। ਇਸ ਮੌਕੇ ਕਾਲਜ ਦੇ ਸਮੂਹ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸੀ ।