ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼ ਕੀਤੀ ਜਾਵੇਗੀ-ਲਾਲ ਚੰਦ ਕਟਾਰੂਚੱਕ
ਨਰੋਟ ਜੈਮਲ ਸਿੰਘ, 1 ਸਤੰਬਰ (ਸ਼ਸ਼ੀ ਕੁਮਾਰ)-ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਡੀ. ਜੀ.
ਨਰੋਟ ਜੈਮਲ ਸਿੰਘ, 1 ਸਤੰਬਰ (ਸ਼ਸ਼ੀ ਕੁਮਾਰ)-ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਨੌਜਵਾਨਾਂ ਨੂੰ ਅਪਰਾਧਿਕ ਗਤੀਵਿਧੀਆਂ ਤੋਂ ਬਚਾਉਣ ਲਈ ਚਲਾਈ ਗਈ ਮੁਹਿੰਮ ਸਹੀ ਰਾਹ ਨੂੰ ਕਾਮਯਾਬ ਬਣਾਉਣ ਲਈ ਪੰਜਾਬ ਦੇ ਹਰ ਜ਼ਿਲ੍ਹੇ ਦੇ ਪੁਲਿਸ ਮੁਖੀ ਨੂੰ ਆਪਣੇ ਅਧੀਨ ਆਉਂਦੇ ਥਾਣਿਆਂ ਤੇ ਉਨ੍ਹਾਂ ਦੇ ਅੰਦਰ ਸਾਂਝ ਕੇਂਦਰਾਂ ਦੇ ਕਰਮਚਾਰੀਆਂ ਵਲੋਂ ਸਕੂਲਾਂ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ਾਂ ਅਨੁਸਾਰ ਐਸ.ਐਸ.ਪੀ. ਪਠਾਨਕੋਟ ਅਦਿਤਿਆ ਦੀ ਦੇਖ ਰੇਖ ਹੇਠ ਅੱਜ ਨਰੋਟ ਜੈਮਲ ਸਿੰਘ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਸ਼ਾਮ ਲਾਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ । ਜਿਸ ਵਿਚ ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਦਲਜੀਤ ਸਿੰਘ ਢਿੱਲੋਂ ਤੇ ਸਾਂਝ ਕੇਂਦਰ ਦੇ ਇੰਚਾਰਜ ਨਰਿੰਦਰ ਕੁਮਾਰ ਸ਼ਾਮਿਲ ਹੋਏ । ਇਸ ਮੌਕੇ ਸਕੂਲ ਦੇ ਵਿਦਿਆਰਥੀ ਅਤੇ ਸਟਾਫ ਵੀ ਹਾਜ਼ਰ ਹੋਇਆ । ਇਸ ਸਹੀ ਰਾਹ ਮੁਹਿੰਮ ਤਹਿਤ ਐਸ.ਐਚ.ਓ. ਦਿਲਜੀਤ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਨਸ਼ੇ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਸਹੀ ਰਾਹ ਮੁਹਿੰਮ ਚਲਾਈ ਜਾ ਰਹੀ ਹੈ । ਜਿਸ ਦਾ ਲੋਕਾਂ ਨੂੰ ਵੱਧ ਚੜ੍ਹ ਕੇ ਸਹਿਯੋਗ ਕਰਨਾ ਚਾਹੀਦਾ ਹੈ । ਐਸ.ਐਚ.ਓ. ਦਲਜੀਤ ਸਿੰਘ ਢਿੱਲੋ ਨੇ ਦੱਸਿਆ ਕਿ ਸਾਨੂੰ ਆਪਣੇ ਬੱਚਿਆਂ ’ਤੇ ਪੂਰੀ ਨਿਗਰਾਨੀ ਰੱਖਣੀ ਚਾਹੀਦੀ ਹੈ । ਇਸ ਮੌਕੇ ਸਾਂਝ ਕੇਂਦਰ ਨਰੋਟ ਜੈਮਲ ਸਿੰਘ ਦੇ ਇੰਚਾਰਜ ਨਰਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵਧੇਰੇ ਦਿਲਚਸਪੀ ਲੈਣ ਲਈ ਪ੍ਰੇਰਤ ਕੀਤਾ । ਇਸ ਮੌਕੇ ਐਸ.ਐਚ.ਓ. ਦਲਜੀਤ ਸਿੰਘ ਢਿੱਲੋ, ਸਾਂਝ ਕੇਂਦਰ ਦੇ ਇੰਚਾਰਜ ਨਰਿੰਦਰ ਕੁਮਾਰ, ਪ੍ਰਿੰਸੀਪਲ ਸ਼ਾਮਲ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ ।