ਵਿਧਾਇਕ ਸ਼ੈਰੀ ਕਲਸੀ ਨੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਦਿੱਤੇ ਲੱਖਾਂ ਰੁਪਏ ਦੇ ਚੈੱਕ
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਲਈ ਲੱਖਾਂ ਰੁਪਏ ਦੀ ਗ੍ਰਾਂਟ ਦੇ ਚੈੱਕ ਵੀ ਵੰਡੇ।
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਲਈ ਲੱਖਾਂ ਰੁਪਏ ਦੀ ਗ੍ਰਾਂਟ ਦੇ ਚੈੱਕ ਵੀ ਵੰਡੇ। ਇਸ ਮੌਕੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਤੇ ਪਿੰਡਾਂ ਦੇ ਸਰਪੰਚ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਹਲਕੇ ਦੇ ਵਿਕਾਸ ਕੰਮਾਂ ’ਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਅਤੇ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ ।