03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸਮਾਪਤ

ਧਾਰੀਵਾਲ, 2 ਸਤੰਬਰ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ, ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਪੁਰ ਨੰਗਲ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਸਫ਼ਲਤਾਪੂਰਵਕ ਸਮਾਪਤ ਹੋਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਧਾਰੀਵਾਲ, 2 ਸਤੰਬਰ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ, ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਪੁਰ ਨੰਗਲ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਸਫ਼ਲਤਾਪੂਰਵਕ ਸਮਾਪਤ ਹੋਈਆਂ। ਇਨ੍ਹਾਂ ਖੇਡਾਂ ’ਚ ਕਿੱਕ ਬਾਕਸਿੰਗ ਤੇ ਤਾਈਕਵਾਂਡੋ ਅੰਡਰ-14, 17,19 ਲੜਕਿਆਂ ਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਖੇਡ ਦਫ਼ਤਰ ਗੁਰਦਾਸਪੁਰ ਵਲੋਂ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਲਈ ਬਾਬਾ ਅਜੈ ਸਿੰਘ ਖਾਲਸਾ ਕਾਲਜ ਦੀ ਚੋਣ ਕੀਤੀ ਗਈ। ਇਨ੍ਹਾਂ ਮੁਕਾਬਲਿਆਂ ’ਚ ਜ਼ਿਲ੍ਹਾ ਗੁਰਦਾਸਪੁਰ ਦੇ ਲਗਭਗ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਕਾਲਜ ਪ੍ਰਸ਼ਾਸਨ ਵਲੋਂ ਬਾਹਰੋਂ ਆਏ ਖਿਡਾਰੀਆਂ ਲਈ ਹਰ ਲੋੜੀਂਦੀ ਸਹੂਲਤ ਦਾ ਪੂਰਨ ਪ੍ਰਬੰਧ ਕੀਤਾ ਗਿਆ। ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਕਿਹਾ ਕਿ ਸਮੇਂ-ਸਮੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਲਜ ਵਿਖੇ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਰਹੇ ਹਨ। ਕਾਲਜ ਵਲੋਂ ਅਜਿਹੇ ਪ੍ਰੋਗਰਾਮਾਂ ਲਈ ਹਮੇਸ਼ਾ ਹਾਂ ਪੱਖੀ ਰਵੱਈਆ ਅਪਣਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਦੀਆਂ ਲੜਕੀਆਂ ਨੇ ਖੋ-ਖੋ ਮੁਕਾਬਲਿਆਂ ’ਚ ਹਾਸਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਦਿੱਤੇ ਲੱਖਾਂ ਰੁਪਏ ਦੇ ਚੈੱਕ
Ad Position 24