03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਲਾਰੈਂਸ ਇੰਟਰਨੈਸ਼ਨਲ ਸਕੂਲ ਦੀਆਂ ਲੜਕੀਆਂ ਨੇ ਖੋ-ਖੋ ਮੁਕਾਬਲਿਆਂ ’ਚ ਹਾਸਲ ਕੀਤਾ ਪਹਿਲਾ ਸਥਾਨ

ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਵਿਖੇ ਜ਼ੋਨਲ ਪੱਧਰੀ ਖੋ-ਖੋ ਦੇ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ’ਚ ਵੱਖ-ਵੱਖ ਸਕੂਲਾਂ ਦੀਆਂ 15 ਟੀਮਾਂ ਲੜਕੀਆਂ ਦੀਆਂ ਅਤੇ 11 ਟੀਮਾਂ ਲੜਕਿਆਂ ਦੀਆਂ ਵਲੋਂ ਭਾਗ ਲਿਆ ਗਿਆ।

Ad Position 21
repet_subhas-goyals [Copy P29]
ਵਿਧਾਇਕ ਸ਼ੈਰੀ ਕਲਸੀ ਬਟਾਲਾ ’ਚ ਸ਼ਹਿਰ ਦੀ ਸਫਾਈ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ। ਅਜੀਤ ਤਸਵੀਰ 03-09-2026
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਵਿਖੇ ਜ਼ੋਨਲ ਪੱਧਰੀ ਖੋ-ਖੋ ਦੇ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ’ਚ ਵੱਖ-ਵੱਖ ਸਕੂਲਾਂ ਦੀਆਂ 15 ਟੀਮਾਂ ਲੜਕੀਆਂ ਦੀਆਂ ਅਤੇ 11 ਟੀਮਾਂ ਲੜਕਿਆਂ ਦੀਆਂ ਵਲੋਂ ਭਾਗ ਲਿਆ ਗਿਆ। ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ ਅਤੇ ਪ੍ਰਿੰਸੀਪਲ ਡਾ: ਉਪਮਾ ਮਹਾਜਨ ਵਲੋਂ ਕੀਤੀ ਗਈ। ਇਨ੍ਹਾਂ ਖੇਡ ਮੁਕਾਬਲਿਆਂ ’ਚ ਲਾਰੈਂਸ ਇੰਟਰਨੈਸ਼ਨਲ ਸਕੂਲ ਦੀ ਲੜਕੀਆਂ ਦੀ ਖੋ-ਖੋ ਟੀਮ (ਅੰਡਰ-19) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੀ ਲੜਕੀਆਂ ਦੀ ਟੀਮ ਨੇ ਸ਼ੁਰੂਆਤ ਤੋਂ ਹੀ ਬਹੂਤ ਵਧੀਆ ਤਾਲਮੇਲ ਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਅੰਤਿਮ ਮੁਕਾਬਲੇ ਵਿਚ ਟੀਮ ਨੇ ਆਪਣੇ ਬਿਹਤਰੀਨ ਪ੍ਰਦਰਸ਼ਨ ਦੇ ਦਮ ’ਤੇ ਵਿਰੋਧੀ ਟੀਮ ਨੂੰ ਮਾਤ ਦਿੰਦੇ ਹੋਏ ਟਰਾਫੀ ’ਤੇ ਕਬਜ਼ਾ ਕੀਤਾ। ਡਾ. ਉਪਮਾ ਮਹਾਜਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਨਾਲ ਨਾ ਕੇਵਲ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ, ਸਗੋਂ ਇਹ ਵਿਦਿਆਰਥੀਆਂ ਵਿਚ ਅਨੁਸ਼ਾਸਨ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ । ਸਕੂਲ ’ਚ ਚੱਲੀਆਂ ਇਹ ਖੇਡਾਂ ਬਹੁਤ ਹੀ ਸਫਲਤਾ ਪੂਰਵਕ ਸਮਾਪਤ ਹੋਈਆਂ। ਇਨ੍ਹਾਂ ਖੇਡਾਂ ਵਿਚ ਪ੍ਰਿੰਸੀਪਲ ਰਾਜਨ ਕੁਮਾਰ ਪ੍ਰਧਾਨ ਜ਼ੋਨਲ ਸਕੂਲ ਕਮੇਟੀ, ਲੈਕਚਰਾਰ ਅਮਨਦੀਪ ਅਰੋੜਾ, ਜਨਰਲ ਸਕੱਤਰ ਗੁਰਿੰਦਰ ਸਿੰਘ ਰੰਧਾਵਾ, ਰਾਜ ਕੁਮਾਰ, ਰਮਨਦੀਪ ਸਿੰਘ, ਡੀ.ਪੀ. ਸੁਖਵੰਤ ਕੌਰ, ਡੀ.ਪੀ. ਭੁਪਿੰਦਰ ਸਿੰਘ (ਲਾਰੈਂਸ ਇੰਟਰਨੈਸ਼ਨਲ ਸਕੂਲ), ਹਰਦੀਪ ਸਿੰਘ, ਕਿਰਨਦੀਪ ਕੌਰ, ਰਾਜਵੀਰ ਕੌਰ, ਹਰਪ੍ਰੀਤ ਕੌਰ, ਲੈਕਚਰਾਰ ਰੋਮਨਦੀਪ ਕੌਰ, ਲੈਕਚਰਾਰ ਅਮਨਦੀਪ ਕੌਰ ਨੇ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕ ਕਮੇਟੀ ਤੇ ਪ੍ਰਿੰਸੀਪਲ ਨੇ ਖੇਡ ਵਿਭਾਗ ਖਾਸ ਤੌਰ ’ਤੇ ਭੁਪਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਅਣਥੱਕ ਮਿਹਨਤ ਨਾਲ ਬੱਚਿਆਂ ਨੇ ਇਹ ਮੁਕਾਮ ਹਾਸਲ ਕੀਤਾ। ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ ਅਤੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਵਲੋਂ ਜੇਤੂ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿਚ ਵਿਕਾਸ ਕਾਰਜ ਜਾਰੀ ਅਗਲੀ ਖ਼ਬਰ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸਮਾਪਤ
Ad Position 24