ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿਚ ਵਿਕਾਸ ਕਾਰਜ ਜਾਰੀ
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜੋਗੀਆਂ ਮੁਹੱਲਾ ਵਿਖੇ ਵਾਰਡ ਵਾਸੀਆਂ ਦੀ ਮੌਜੂਦਗੀ ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਨ ਉਪਰੰਤ ਕੀਤਾ।
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜੋਗੀਆਂ ਮੁਹੱਲਾ ਵਿਖੇ ਵਾਰਡ ਵਾਸੀਆਂ ਦੀ ਮੌਜੂਦਗੀ ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਨ ਉਪਰੰਤ ਕੀਤਾ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਅਤੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਤੇ ਹੁਣ ਲੋਕਾਂ ਦੀ ਬਾਂਹ ਫੜ੍ਹਦਿਆਂ ਉਨ੍ਹਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ- ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀ ਨਾ ਬਣਨ ਕਰਕੇ ਲੋਕ ਮੁਸ਼ਕਲ ਦਾ ਸਾਹਮਣਾ ਕਰ ਰਹੇ ਸਨ, ਪਰ ਹੁਣ ਉਨ੍ਹਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।