04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਾਂਗਰਸ ਦੀ ਸਰਕਾਰ ਬਣਾਉਣ ਲਈ ਆਗੂ ਤੇ ਵਰਕਰ ਪੂਰੀ ਇਕਜੁੱਟਤਾ ਨਾਲ ਕੰਮ ਕਰਨ : ਜਸਪਾਲ ਸਿੰਘ ਤੱਤਲਾ

ਵਡਾਲਾ ਗ੍ਰੰਥੀਆਂ, 2 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੇ ਲੋਕ ਇਸ ਵੇਲੇ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਦੇਖਣਾ ਚਾਹੁੰਦੇ ਹਨ ਤੇ ਲੋਕਾਂ ਦੀ ਇਸ ਆਸ ਨੂੰ ਹਕੀਕਤ ਵਿਚ ਬਦਲਣ ਲਈ ਕਾਂਗਰਸ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਪੂਰੀ ਇਕਜੁੱਟਤਾ ਨਾਲ ਮੈਦਾਨ ਵਿਚ ਡਟ ਕੇ ਕੰਮ ਕਰਨਾ ਚਾਹੀਦਾ ਹੈ। ਇਹ ਵਿਚਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜਸਪਾਲ ਸਿੰਘ ਤੱਤਲਾ ਨੇ ਪ੍ਰਗਟ ਕੀਤੇ।

Ad Position 21
repet_subhas-goyals [Copy P29]
ਜਸਪਾਲ ਸਿੰਘ ਤੱਤਲਾ 03-09-2026
ਵਡਾਲਾ ਗ੍ਰੰਥੀਆਂ, 2 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੇ ਲੋਕ ਇਸ ਵੇਲੇ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਦੇਖਣਾ ਚਾਹੁੰਦੇ ਹਨ ਤੇ ਲੋਕਾਂ ਦੀ ਇਸ ਆਸ ਨੂੰ ਹਕੀਕਤ ਵਿਚ ਬਦਲਣ ਲਈ ਕਾਂਗਰਸ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਪੂਰੀ ਇਕਜੁੱਟਤਾ ਨਾਲ ਮੈਦਾਨ ਵਿਚ ਡਟ ਕੇ ਕੰਮ ਕਰਨਾ ਚਾਹੀਦਾ ਹੈ। ਇਹ ਵਿਚਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜਸਪਾਲ ਸਿੰਘ ਤੱਤਲਾ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਮਜ਼ਬੂਤ ਸਥਿਤੀ ਵਿਚ ਲਿਆਉਣ ਲਈ ਟਿਕਟਾਂ ਦੀ ਵੰਡ ਸਮੇਂ ਅਜਿਹੇ ਆਗੂਆਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜੇ ਹੋਏ ਹੋਣ, ਵਰਕਰਾਂ ਵਿਚ ਚੰਗਾ ਆਧਾਰ ਰੱਖਦੇ ਹੋਣ ਅਤੇ ਚੋਣਾਂ ਜਿੱਤਣ ਦੀ ਸਮਰੱਥਾ ਰੱਖਦੇ ਹੋਣ। ਉਨ੍ਹਾਂ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਆਗੂ ਤੇ ਵਰਕਰ ਨੂੰ ਇਕ-ਦੂਜੇ ਦੀ ਤਾਕਤ ਬਣਨ ਦੀ ਲੋੜ ਹੈ। ਆਪਸੀ ਸਹਿਯੋਗ, ਸਤਿਕਾਰ ਤੇ ਸਾਂਝੀ ਅਗਵਾਈ ਨਾਲ ਹੀ ਵਰਕਰਾਂ ਦਾ ਮਨੋਬਲ ਉੱਚਾ ਰਹੇਗਾ ਤੇ ਪਾਰਟੀ ਨੂੰ ਚੋਣਾਂ ਵਿਚ ਮਜ਼ਬੂਤ ਨਤੀਜੇ ਹਾਸਲ ਕਰਨ ਵਿਚ ਸਫਲਤਾ ਮਿਲੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ ’ਤੇ ਅੰਦਰੂਨੀ ਖਿੱਚੋਤਾਣ ਦੀ ਬਜਾਏ ਸਾਰਿਆਂ ਦਾ ਧਿਆਨ ਪਾਰਟੀ ਦੇ ਹਿੱਤਾਂ ਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਵੱਲ ਹੋਣਾ ਚਾਹੀਦਾ ਹੈ। ਸ: ਤਤਲਾ ਨੇ ਕਿਹਾ ਕਿ ਜੇਕਰ ਕਾਂਗਰਸੀ ਆਗੂ ਤੇ ਵਰਕਰ ਇਕ ਪਰਿਵਾਰ ਵਾਂਗ ਇਕੱਠੇ ਹੋ ਕੇ ਲੋਕਾਂ ਵਿਚ ਜਾਣ ਤਾਂ ਪਾਰਟੀ ਦੀ ਜਿੱਤ ਦਾ ਰਾਹ ਹੋਰ ਵੀ ਮਜ਼ਬੂਤ ਹੋਵੇਗਾ। ਉਨ੍ਹਾਂ ਪਾਰਟੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਵਰਕਰਾਂ ਦੀ ਮਿਹਨਤ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ ਉਨ੍ਹਾਂ ਦਾ ਹੌਂਸਲਾ ਵਧਾਉਂਦੇ ਹੋਏ ਇਕਜੁੱਟ ਹੋ ਕੇ ਅਗਲੀ ਚੋਣ ਲਈ ਤਿਆਰੀ ਕਰਨ।
Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਪਿੰਡ ਸਿੱਧਵਾਂ ਵਿਖੇ ਮੀਟਿੰਗ ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੇ ਅਭਿਜੀਤ ਸਿੰਘ ਦੀ ਪੰਜਾਬ ਸਕੂਲ ਖੇਡਾਂ ’ਚ ਰਾਜ ਪੱਧਰੀ ਹਾਕੀ ਮੁਕਾਬਲੇ ਲਈ ਚੋਣ
Ad Position 24